Luke 23:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰੱਖ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਖੜ੍ਹੇ ਸੂਬੇਦਾਰ ਨੇ ਇਹ ਦੇਖਿਆ ਅਤੇ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਿਹਾ, “ਸੱਚਮੁੱਚ ਇਹ ਆਦਮੀ ਨੇਕ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੂਬੇਦਾਰ ਨੇ ਇਹ ਵਾਪਰਿਆ ਵੇਖ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ ਅਤੇ ਕਿਹਾ, “ਸੱਚ-ਮੁੱਚ ਇਹ ਇੱਕ ਧਰਮੀ ਆਦਮੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
Punjabi ERV
ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰਖ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صُوبیدار ایہہ حال ویکھ کے خُدا دی وڈیائی کِیتی تے آکھیا بے شک ایہہ بندہ نیک سی۔
Punjabi Standard Bible (Punjabi Standard Bible) 2023
ਜਦੋਂ ਸੂਬੇਦਾਰ ਨੇ ਇਹ ਜੋ ਹੋਇਆ ਸੀ, ਵੇਖਿਆ ਤਾਂ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਿਹਾ, “ਸੱਚਮੁੱਚ, ਇਹ ਮਨੁੱਖ ਧਰਮੀ ਸੀ।”