Luke 23:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਨਜ਼ਦੀਕ ਦੇ ਮਿੱਤਰ ਉੱਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉੱਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖੜ੍ਹੇ ਹੋਕੇ ਇਹ ਸਭ ਵਾਪਰਦਾ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਦੇ ਜਾਣ ਪਛਾਣ ਵਾਲੇ ਲੋਕ, ਜਿਹਨਾਂ ਵਿੱਚ ਔਰਤਾਂ ਵੀ ਜੋ ਗਲੀਲ ਤੋਂ ਯਿਸੂ ਦੇ ਪਿੱਛੇ ਆਈਆਂ ਸਨ, ਸਭ ਦੂਰ ਖੜ੍ਹੇ ਇਹ ਵਾਪਰਦਾ ਦੇਖ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਸਾਰੇ ਲੋਕ ਜਿਹੜੇ ਉਸਨੂੰ ਜਾਣਦੇ ਸਨ, ਔਰਤਾਂ ਸਮੇਤ, ਜਿਹੜੀਆਂ ਗਲੀਲ ਤੋਂ ਉਸਦੇ ਪਿੱਛੇ ਚੱਲ ਰਹੀਆਂ ਸਨ, ਇੱਕ ਦੂਰੀ ਤੇ ਖਲੋਤੀਆਂ ਇਹ ਸਭ ਵੇਖ ਰਹੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਦੇ ਸਰਬੱਤ ਜਾਣੂ ਪਛਾਣੂ ਅਤੇ ਓਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਦੂਰੋਂ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।।
Punjabi ERV
ਯਿਸੂ ਦੇ ਨਜ਼ਦੀਕ ਦੇ ਮਿੱਤਰ ਉਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖਢ਼ੇ ਹੋਕੇ ਇਹ ਸਭ ਵਾਪਰਦਾ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے سارے جانُوں تے اوہ زنانِیاں جیہڑیاں اوہدے نال گلِیلوں اوہدے مگر آئِیاں سن۔ اوہ دُراڈے کھلو کے ایہہ حال پئیاں ویکھدِیاں سن۔
Punjabi Standard Bible (Punjabi Standard Bible) 2023
ਪਰ ਯਿਸੂ ਦੇ ਸਭ ਜਾਣ-ਪਛਾਣ ਵਾਲੇ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਪਿੱਛੇ-ਪਿੱਛੇ ਆਈਆਂ ਸਨ, ਦੂਰ ਖੜ੍ਹੀਆਂ ਇਹ ਸਭ ਵੇਖ ਰਹੀਆਂ ਸਨ।