Luke 23:53 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਿਸੂ ਦੇ ਸਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਯਿਸੂ ਦੀ ਲਾਸ਼ ਨੂੰ ਸਲੀਬ ਉੱਤੋਂ ਉਤਾਰਿਆ ਅਤੇ ਇੱਕ ਮਲਮਲ ਦੀ ਚਾਦਰ ਵਿੱਚ ਲਪੇਟਿਆ । ਫਿਰ ਉਸ ਨੇ ਲਾਸ਼ ਇੱਕ ਪੱਥਰ ਦੇ ਵਿੱਚ ਖੋਦੀ ਹੋਈ ਕਬਰ ਵਿੱਚ ਰੱਖ ਦਿੱਤੀ । ਉਸ ਕਬਰ ਵਿੱਚ ਪਹਿਲਾਂ ਕੋਈ ਨਹੀਂ ਰੱਖਿਆ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸਨੇ ਲਾਸ਼ ਨੂੰ ਹੇਠਾਂ ਲਾਹ ਕੇ ਇੱਕ ਮਖਮਲ ਦੇ ਕੱਪੜੇ ਵਿੱਚ ਲਪੇਟਿਆ ਅਤੇ ਲਾਸ਼ ਨੂੰ ਇੱਕ ਚੱਟਾਨ ਤੋਂ ਖੋਦ ਕੇ ਬਣਾਈ ਕਬਰ ਵਿੱਚ ਰੱਖਿਆ, ਜਿਸ ਵਿੱਚ ਹਾਲੇ ਤੱਕ ਕੋਈ ਨਹੀਂ ਦਫਨਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਵਲ੍ਹੇਟ ਕੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਹੋਈ ਸੀ ਜਿੱਥੇ ਕਦੇ ਕੋਈ ਨਹੀਂ ਸੀ ਪਿਆ
Punjabi ERV
ਉਸਨੇ ਯਿਸੂ ਦੇ ਸ਼ਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸ਼ਰੀਰ ਨੂੰ ਇੱਕ ਕੱਪਡ਼ੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹਡ਼ੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں لاہ کے مَلمَل دے کپڑے وِچ وھلیٹیا۔ تے اِک قبر وِچ رکھ دِتّا جیہڑی چٹان وِچ پُٹی ہوئی سی۔ جِہدے وِچ کدی کوئی اجے نئیں سی پیا۔
Punjabi Standard Bible (Punjabi Standard Bible) 2023
ਅਤੇ ਇਸ ਨੂੰ ਉਤਾਰ ਕੇ ਮਲਮਲ ਦੇ ਕੱਪੜੇ ਵਿੱਚ ਲਪੇਟਿਆ ਅਤੇ ਚਟਾਨ ਵਿੱਚ ਖੋਦੀ ਹੋਈ ਇੱਕ ਕਬਰ ਵਿੱਚ ਰੱਖ ਦਿੱਤਾ, ਜਿੱਥੇ ਅਜੇ ਕਿਸੇ ਨੂੰ ਨਹੀਂ ਰੱਖਿਆ ਗਿਆ ਸੀ।