Luke 23:56 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਉਹ ਘਰ ਮੁੜ ਆਈਆਂ ਅਤੇ ਯਿਸੂ ਦੇ ਸਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਘਰ ਵਾਪਸ ਆ ਕੇ ਸੁਗੰਧਾਂ ਵਾਲੇ ਤੇਲ ਅਤੇ ਲੇਪ ਤਿਆਰ ਕੀਤੇ । ਪਰ ਉਹਨਾਂ ਨੇ ਸਬਤ ਦੇ ਦਿਨ ਪਰਮੇਸ਼ਰ ਦੇ ਹੁਕਮ ਅਨੁਸਾਰ ਕੋਈ ਕੰਮ ਨਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਘਰ ਗਏ ਅਤੇ ਉਹਨਾਂ ਨੇ ਮਸਾਲੇ ਅਤੇ ਅਤਰ ਤਿਆਰ ਕੀਤੇ। ਪਰ ਉਹਨਾਂ ਨੇ ਹੁਕਮ ਦੀ ਪਾਲਣਾ ਕਰਦਿਆਂ ਸਬਤ ਦੇ ਦਿਨ ਆਰਾਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਮੁੜ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਦ ਦੇ ਦਿਨ ਉਨ੍ਹਾਂ ਨੇ ਹੁਕਮ ਮੂਜਬ ਅਰਾਮ ਕੀਤਾ।।
Punjabi ERV
ਫਿਰ ਉਹ ਘਰ ਮੁਡ਼ ਆਈਆਂ ਅਤੇ ਯਿਸੂ ਦੇ ਸ਼ਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مُڑ کے خوشبو والے مصالے تے عِطر نُوں تیار کِیتا پر سبت دے دِن حُکم دے سببّوں آرام کِیتا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਵਾਪਸ ਆ ਕੇ ਖੁਸ਼ਬੂਦਾਰ ਮਸਾਲੇ ਅਤੇ ਅਤਰ ਤਿਆਰ ਕੀਤਾ ਅਤੇ ਹੁਕਮ ਅਨੁਸਾਰ ਸਬਤ ਦੇ ਦਿਨ ਅਰਾਮ ਕੀਤਾ।