Luke 23:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੂੰ ਦੇਖ ਕੇ ਹੇਰੋਦੇਸ ਬਹੁਤ ਖ਼ੁਸ਼ ਹੋਇਆ ਕਿਉਂਕਿ ਉਹਨਾਂ ਬਾਰੇ ਉਸ ਨੇ ਬਹੁਤ ਕੁਝ ਸੁਣਿਆ ਸੀ । ਇਸ ਲਈ ਉਹ ਯਿਸੂ ਨੂੰ ਬਹੁਤ ਦਿਨਾਂ ਤੋਂ ਦੇਖਣਾ ਚਾਹੁੰਦਾ ਸੀ । ਉਸ ਨੂੰ ਉਮੀਦ ਸੀ ਕਿ ਯਿਸੂ ਉਸ ਦੇ ਸਾਹਮਣੇ ਕੋਈ ਚਮਤਕਾਰ ਦਿਖਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਹੇਰੋਦੇਸ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਲੰਬੇ ਸਮੇਂ ਤੋਂ ਉਸਨੂੰ ਵੇਖਣਾ ਚਾਹੁੰਦਾ ਸੀ। ਉਸਨੇ ਉਸਦੇ ਬਾਰੇ ਜੋ ਕੁਝ ਸੁਣਿਆ ਸੀ, ਉਸ ਤੋਂ ਉਸ ਨੂੰ ਉਮੀਦ ਸੀ ਕਿ ਉਹ ਯਿਸ਼ੂ ਦੁਆਰਾ ਕੀਤੇ ਗਏ ਕਿਸੇ ਚਮਤਕਾਰ ਨੂੰ ਵੇਖ ਸਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇਰੋਦੇਸ ਯਿਸੂ ਨੂੰ ਵੇਖ ਕੇ ਵੱਡਾ ਅਨੰਦ ਹੋਇਆ ਕਿਉਂ ਜੋ ਉਹ ਚਿਰੋਕਣਾ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਓਨ ਉਸ ਦੀ ਖਬਰ ਸੁਣੀ ਸੀ ਅਤੇ ਉਹ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਨਿਸ਼ਾਨ ਵੇਖੇ
Punjabi ERV
ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬਡ਼ਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬਡ਼ਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸਨੂੰ ਮਿਲਣ ਦੀ ਇੱਛਾ ਉਸਦੀ ਬਡ਼ੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہیرودیس یِسُوع نُوں ویکھ کے بڑا راضی ہویا کیوں جو اوہ چروکنا اوہنوں ویکھنا چاہندا سی۔ ایس کر کے پئی اوس اوہدی افواہ سُنی۔ تے اوہنوں آس سی۔ پئی مَیں اوہدے ہتھّوں کوئی کرامات ویکھاں۔
Punjabi Standard Bible (Punjabi Standard Bible) 2023
ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂਕਿ ਉਹ ਬਹੁਤ ਸਮੇਂ ਤੋਂ ਯਿਸੂ ਨੂੰ ਮਿਲਣਾ ਚਾਹੁੰਦਾ ਸੀ, ਕਿਉਂ ਜੋ ਉਹ ਉਸ ਦੇ ਵਿਖੇ ਸੁਣਦਾ ਹੁੰਦਾ ਸੀ ਅਤੇ ਆਸ ਰੱਖਦਾ ਸੀ ਕਿ ਉਸ ਤੋਂ ਕੋਈ ਚਿੰਨ੍ਹ ਵੇਖੇ।