Luke 24:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਉੱਠਿਆ ਅਤੇ ਕਬਰ ਵੱਲ ਨੂੰ ਦੌੜਿਆ, ਪਰ ਉਸ ਨੇ ਸਿਰਫ਼ ਮਲਮਲ ਦਾ ਕੱਪੜਾ ਵੇਖਿਆ ਜਿਸ ਵਿੱਚ ਯਿਸੂ ਦਾ ਸਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉੱਥੋਂ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਤਰਸ ਉੱਠਿਆ ਅਤੇ ਕਬਰ ਵੱਲ ਦੌੜ ਕੇ ਗਿਆ । ਉਸ ਨੇ ਝੁਕ ਕੇ ਕਬਰ ਦੇ ਅੰਦਰ ਦੇਖਿਆ ਪਰ ਉਸ ਨੂੰ ਕੇਵਲ ਕਫ਼ਨ ਦੇ ਕੱਪੜੇ ਹੀ ਦਿਖਾਈ ਦਿੱਤੇ । ਫਿਰ ਉਹ ਹੈਰਾਨੀ ਨਾਲ ਭਰਿਆ ਹੋਇਆ ਵਾਪਸ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਉੱਠਿਆ ਅਤੇ ਕਬਰ ਵੱਲ ਭੱਜਿਆ। ਜਦੋਂ ਉਸਨੇ ਝੁਕ ਕੇ ਅੰਦਰ ਵੇਖਿਆ ਤਾਂ ਉੱਥੇ ਮਲਮਲ ਦੇ ਕੱਪੜੇ ਦੀਆਂ ਪੱਟਿਆਂ ਪਇਆ ਸਨ, ਅਤੇ ਉਹ ਘਟਨਾ ਤੇ ਹੈਰਾਨ ਹੋ ਕੇ ਉੱਥੋਂ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁਕ ਕੇ ਨਿਰੇ ਓਹ ਕੱਪੜੇ ਡਿੱਠੇ ਅਰ ਇਸ ਵਾਰਤਾ ਤੋਂ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।।
Punjabi ERV
ਪਰ ਪਤਰਸ ਉਠਿਆ ਅਤੇ ਕਬਰ ਵੱਲ ਨੂੰ ਦੌਡ਼ਿਆ, ਪਰ ਉਸਨੇ ਸਿਰਫ਼ ਲਿਨਨ ਦਾ ਕੱਪਡ਼ਾ ਵੇਖਿਆ ਜਿਸ ਵਿੱਚ ਯਿਸੂ ਦਾ ਸ਼ਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉਥੋਂ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس اُٹھ کر قبر ولّ نَسّیا تے جھاتی ماری تے نِرا کفن ای کفن ویکھیا۔ تے حَیران ہو کے پئی کِیہ ہوگیا اے۔ اوہ اپنے گھر نُوں ٹُرگیا۔
Punjabi Standard Bible (Punjabi Standard Bible) 2023
ਪਰ ਪਤਰਸ ਉੱਠ ਕੇ ਕਬਰ ਵੱਲ ਦੌੜਿਆ ਅਤੇ ਝੁਕ ਕੇ ਅੰਦਰ ਕੇਵਲ ਮਲਮਲ ਦੇ ਕੱਪੜੇ ਹੀ ਵੇਖੇ। ਤਦ ਉਹ ਇਸ ਘਟਨਾ 'ਤੇ ਹੈਰਾਨ ਹੁੰਦਾ ਹੋਇਆ ਵਾਪਸ ਮੁੜ ਗਿਆ।