Luke 24:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਇਸ ਤਰ੍ਹਾਂ ਆਪਸ ਵਿੱਚ ਗੱਲਾਂ ਕਰਦੇ ਅਤੇ ਵਿਚਾਰ-ਵਟਾਂਦਰਾ ਕਰਦੇ ਜਾ ਰਹੇ ਸਨ, ਤਾਂ ਯਿਸੂ ਆਪ ਉਹਨਾਂ ਦੇ ਕੋਲ ਆ ਕੇ ਉਹਨਾਂ ਦੇ ਨਾਲ ਚੱਲਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਇੱਕ-ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸ਼ੂ ਖੁਦ ਆਏ ਅਤੇ ਉਹਨਾਂ ਦੇ ਨਾਲ ਤੁਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਓਹ ਗੱਲ ਬਾਤ ਅਰ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਿਆ ਗਿਆ
Punjabi ERV
ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اجیہا ہویا پئی جد اوہ گلّ بات تے پُچھ پاچھ کر دے سن۔ تے یِسُوع وی آپ نیڑے آ کے اوہناں دے نال ٹُر پیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਗੱਲਬਾਤ ਅਤੇ ਵਿਚਾਰ ਕਰਦੇ ਜਾ ਰਹੇ ਸਨ ਤਾਂ ਯਿਸੂ ਆਪ ਨੇੜੇ ਆ ਕੇ ਉਨ੍ਹਾਂ ਦੇ ਨਾਲ-ਨਾਲ ਚੱਲਣ ਲੱਗਾ।