Luke 24:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬੜੇ ਉਦਾਸ ਨਜ਼ਰ ਆ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਤੋਂ ਪੁੱਛਿਆ, “ਤੁਸੀਂ ਆਪਸ ਵਿੱਚ ਤੁਰੇ ਜਾਂਦੇ ਇਹ ਕੀ ਗੱਲਾਂ ਕਰ ਰਹੇ ਹੋ?” ਤਦ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜਦੋਂ ਤੁਸੀਂ ਇਕੱਠੇ ਤੁਰ ਰਹੇ ਹੋ ਤਾਂ ਕਿਸੇ ਵਿਸ਼ੇ ਤੇ ਵਿਚਾਰ ਕਰ ਰਹੇ ਹੋ?” ਉਹ ਰੁਕ ਗਏ, ਉਹਨਾਂ ਦੇ ਚਿਹਰੇ ਤੇ ਉਦਾਸੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਏਹ ਕੀ ਗੱਲਾਂ ਆਪੋ ਵਿੱਚ ਕਰਦੇ ਹੋॽ ਤਾਂ ਓਹ ਉਦਾਸ ਹੋ ਕੇ ਖਲੋ ਗਏ
Punjabi ERV
ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬਡ਼ੇ ਉਦਾਸ ਨਜ਼ਰ ਆ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا ایہہ کِیہ گلّاں نیں جیہڑیاں تُسی آپو وِچ ٹُرے جاندے کر دے ہو؟ تے اوہ اُداس جیہے ہو کے کھلو گئے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਚੱਲਦੇ-ਚੱਲਦੇ ਤੁਸੀਂ ਆਪਸ ਵਿੱਚ ਇਹ ਕੀ ਗੱਲਾਂ ਕਰ ਰਹੇ ਹੋ?” ਤਦ ਉਹ ਉਦਾਸ ਹੋ ਕੇ ਰੁਕ ਗਏ