Luke 24:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸ ਨੂੰ ਇਹ ਨਹੀਂ ਪਤਾ ਕਿ ਉੱਥੇ ਪਿੱਛਲੇ ਕੁਝ ਦਿਨੀ ਕੀ ਵਾਪਰਿਆ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ ਇੱਕ ਜਿਸ ਦਾ ਨਾਂ ਕਿਲੋਪਾਸ ਸੀ, ਉਸ ਨੇ ਪੁੱਛਿਆ, “ਕੀ ਯਰੂਸ਼ਲਮ ਵਿੱਚ ਤੂੰ ਹੀ ਇੱਕਲਾ ਇਹੋ ਜਿਹਾ ਅਜਨਬੀ ਹੈਂ ਜਿਸ ਨੂੰ ਇਹ ਨਹੀਂ ਪਤਾ ਕਿ ਇਹਨਾਂ ਦਿਨਾਂ ਵਿੱਚ ਇੱਥੇ ਕੀ ਹੋਇਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਇੱਕ ਜਿਸਦਾ ਨਾਮ ਕਲੋਪਸ ਹੈ, ਉਸ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਇਕੱਲੇ ਵਿਦੇਸ਼ੀ ਹੋ ਜੋ ਯੇਰੂਸ਼ਲੇਮ ਦਾ ਦੌਰਾ ਕਰ ਰਹੇ ਹੋ ਅਤੇ ਤੁਹਾਨੂੰ ਨਹੀਂ ਪਤਾ ਕਿ ਇਨ੍ਹਾਂ ਦਿਨਾਂ ਵਿੱਚ ਇੱਥੇ ਕੀ ਵਾਪਰਿਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਲਿਉਪਸ ਨਾਉਂ ਦੇ ਇੱਕ ਨੇ ਉਹ ਨੂੰ ਉੱਤਰ ਦਿੱਤਾ, ਭਲਾ, ਤੂੰਏਂ ਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ ਕੱਲ ਜਿਹੜੀਆਂ ਵਾਰਤਾਂ ਉਸ ਵਿੱਚ ਬੀਤੀਆਂ ਹਨ ਨਹੀਂ ਜਾਣਦਾ ਹੈਂॽ
Punjabi ERV
ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸਨੂੰ ਇਹ ਨਹੀਂ ਪਤਾ ਕਿ ਉਥੇ ਪਿਛਲੇ ਕੁਝ ਦਿਨੀ ਕੀ ਵਾਪਰਿਆ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اِک نے جِہدا ناں کلِیُپاس سی جواب وِچ اوہنوں آکھیا۔ نِرا تُوں ای یرُوشلِیم وِچ اِک اوپرا ایں۔ جیہڑا نئیں جان دا۔ پئی ایہنی دِنیں اوتھے کِیہ ورت گیا اے؟
Punjabi Standard Bible (Punjabi Standard Bible) 2023
ਕਲਿਉਪਸ ਨਾਮਕ ਇੱਕ ਵਿਅਕਤੀ ਨੇ ਉਸ ਨੂੰ ਕਿਹਾ, “ਕੀ ਤੂੰ ਇਕੱਲਾ ਹੀ ਯਰੂਸ਼ਲਮ ਵਿੱਚ ਪਰਦੇਸੀ ਹੈਂ ਜੋ ਇਨ੍ਹਾਂ ਦਿਨਾਂ ਵਿੱਚ ਵਾਪਰੀਆਂ ਗੱਲਾਂ ਨੂੰ ਨਹੀਂ ਜਾਣਦਾ?”