Luke 24:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸ ਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਪੁੱਛਿਆ, “ਕੀ ਹੋਇਆ ਹੈ?” ਉਹਨਾਂ ਨੇ ਉੱਤਰ ਦਿੱਤਾ, “ਜੋ ਕੁਝ ਯਿਸੂ ਨਾਸਰੀ ਦੇ ਨਾਲ ਹੋਇਆ ਜਿਹੜੇ ਪਰਮੇਸ਼ਰ ਅਤੇ ਸਾਰੇ ਲੋਕਾਂ ਦੀਆਂ ਨਜ਼ਰਾਂ ਵਿੱਚ ਆਪਣੇ ਵਚਨਾਂ ਅਤੇ ਕੰਮਾਂ ਦੇ ਕਾਰਨ ਸ਼ਕਤੀਮਾਨ ਨਬੀ ਮੰਨੇ ਜਾਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਿਹੜੀਆਂ ਚੀਜ਼ਾਂ?” ਯਿਸ਼ੂ ਨੇ ਪੁੱਛਿਆ। ਉਹਨਾਂ ਨੇ ਉੱਤਰ ਦਿੱਤਾ, “ਨਾਜ਼ਰੇਥ ਵਾਸੀ ਯਿਸ਼ੂ ਬਾਰੇ ਉਹ ਇੱਕ ਨਬੀ ਸਨ, ਬੋਲਣ ਵਿੱਚ ਸ਼ਕਤੀਮਾਨ ਅਤੇ ਪਰਮੇਸ਼ਵਰ ਅਤੇ ਸਾਰੇ ਲੋਕਾਂ ਸਾਹਮਣੇ ਕੰਮ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ
Punjabi ERV
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا کِیہ ورتیا ہے؟ اوہناں اوہنوں آکھیا یِسُوع ناصری دی بابت جیہڑا خُدا تے ساری قوم دے اگّے کمّ تے کلام وِچ قُدرت والا نبی سی۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਕਿਹੜੀਆਂ ਗੱਲਾਂ?” ਉਨ੍ਹਾਂ ਨੇ ਕਿਹਾ, “ਯਿਸੂ ਨਾਸਰੀ ਦੇ ਵਿਖੇ ਜਿਹੜਾ ਪਰਮੇਸ਼ਰ ਦੇ ਅਤੇ ਸਭ ਲੋਕਾਂ ਦੇ ਸਾਹਮਣੇ ਕਥਨੀ ਅਤੇ ਕਰਨੀ ਵਿੱਚ ਇੱਕ ਸਾਮਰਥੀ ਨਬੀ ਸੀ;