Luke 24:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸਰੀਰ ਉਸ ਵਿੱਚ ਨਾ ਲੱਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉੱਥੇ ਉਹਨਾਂ ਨੂੰ ਯਿਸੂ ਦੀ ਲਾਸ਼ ਨਾ ਮਿਲੀ । ਉਹਨਾਂ ਨੇ ਵਾਪਸ ਆ ਕੇ ਦੱਸਿਆ ਕਿ ਉਹਨਾਂ ਨੂੰ ਸਵਰਗਦੂਤਾਂ ਨੇ ਦਰਸ਼ਨ ਦਿੱਤਾ ਅਤੇ ਕਿਹਾ ਕਿ ਯਿਸੂ ਜਿਊਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਨੂੰ ਯਿਸ਼ੂ ਦੀ ਲਾਸ਼ ਨਹੀਂ ਲੱਭੀ। ਉਹਨਾਂ ਨੇ ਬਾਹਰ ਆ ਕੇ ਸਾਨੂੰ ਦੱਸਿਆ ਕਿ ਉਹਨਾਂ ਨੇ ਦੂਤਾਂ ਦਾ ਦਰਸ਼ਨ ਵੇਖਿਆ ਸੀ, ਜਿਨ੍ਹਾਂ ਨੇ ਕਿਹਾ ਕਿ ਯਿਸ਼ੂ ਜਿਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਭੀ ਹੋਇਆ ਜਿਨ੍ਹਾਂ ਆਖਿਆ ਭਈ ਉਹ ਜੀਉਂਦਾ ਹੈ!
Punjabi ERV
ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸ਼ਰੀਰ ਉਸ ਵਿੱਚ ਨਾ ਲਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہدی لاش اوہناں نُوں نئیں لَبّھی تَد اوہ ایہہ آکھدیاں آئِیاں پئی اساں فرِشتیاں نُوں رویا وِچ ویکھیا۔ اوہناں آکھیا پئی اوہ جِیوندا اے۔
Punjabi Standard Bible (Punjabi Standard Bible) 2023
ਅਤੇ ਜਦੋਂ ਉਸ ਦੀ ਲਾਸ਼ ਨਾ ਵੇਖੀ ਤਾਂ ਵਾਪਸ ਆ ਕੇ ਕਿਹਾ, ‘ਅਸੀਂ ਸਵਰਗਦੂਤਾਂ ਦਾ ਦਰਸ਼ਨ ਵੀ ਵੇਖਿਆ, ਜਿਨ੍ਹਾਂ ਨੇ ਕਿਹਾ ਕਿ ਉਹ ਜੀਉਂਦਾ ਹੈ’।