Luke 24:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਇੰਮਊਸ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉਸ ਨੇ ਉੱਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਉਸ ਪਿੰਡ ਦੇ ਕੋਲ ਪਹੁੰਚੇ ਜਿੱਥੇ ਉਹ ਜਾ ਰਹੇ ਸਨ ਤਾਂ ਯਿਸੂ ਨੇ ਇਸ ਤਰ੍ਹਾਂ ਸੰਕੇਤ ਦਿੱਤਾ ਜਿਵੇਂ ਕਿ ਉਹ ਅੱਗੇ ਜਾ ਰਹੇ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉਸ ਪਿੰਡ ਦੇ ਨੇੜੇ ਪਹੁੰਚੇ ਜਿੱਥੇ ਉਹ ਜਾ ਰਹੇ ਸਨ, ਯਿਸ਼ੂ ਨੇ ਚੱਲਣਾ ਜਾਰੀ ਰੱਖਿਆ ਜਿਵੇਂ ਉਹ ਵਧੇਰੇ ਦੂਰ ਜਾ ਰਹੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਿੰਡ ਨੇੜੇ ਆਇਆ ਜਿੱਥੇ ਜਾਂਦੇ ਸਨ ਅਰ ਉਸ ਨੇ ਅੱਗੇ ਵਧਨ ਨੂੰ ਕੀਤਾ
Punjabi ERV
ਜਦੋਂ ਉਹ ਇੰਮਊਸ ਸ਼ਹਿਰ ਦੇ ਨੇਡ਼ੇ ਪਹੁੰਚੇ ਤਾਂ ਉਸਨੇ ਉਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس پِنڈ اوہناں جانا سی اوہ اوہدے نیڑے اَپڑ گئے۔ تے اوس اگّے وَدھن نُوں کِیتا۔
Punjabi Standard Bible (Punjabi Standard Bible) 2023
ਜਦੋਂ ਉਹ ਉਸ ਪਿੰਡ ਦੇ ਕੋਲ ਪਹੁੰਚੇ ਜਿੱਥੇ ਉਨ੍ਹਾਂ ਜਾਣਾ ਸੀ ਤਾਂ ਉਸ ਨੇ ਇਸ ਤਰ੍ਹਾਂ ਦਰਸਾਇਆ ਜਿਵੇਂ ਉਸ ਨੇ ਅੱਗੇ ਜਾਣਾ ਹੋਵੇ।