Luke 24:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਆਪਸ ਵਿੱਚ ਕਹਿਣ ਲੱਗੇ, “ਕੀ ਜਦੋਂ ਉਹ ਰਾਹ ਵਿੱਚ ਸਾਨੂੰ ਪਵਿੱਤਰ-ਗ੍ਰੰਥ ਦੀਆਂ ਗੱਲਾਂ ਸਮਝਾ ਰਹੇ ਸਨ ਤਾਂ ਸਾਡੇ ਦਿਲ ਉਸ ਵੇਲੇ ਉਬਾਲੇ ਨਹੀਂ ਖਾ ਰਹੇ ਸਨ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਜਦੋਂ ਉਹ ਸਾਡੇ ਨਾਲ ਸੜਕ ਤੇ ਗੱਲ ਕਰ ਰਿਹਾ ਸੀ ਅਤੇ ਸਾਡੇ ਲਈ ਪੋਥੀਆਂ ਖੋਲ੍ਹ ਰਿਹਾ ਸੀ, ਤਾਂ ਕੀ ਸਾਡੇ ਦਿਲ ਸਾਡੇ ਅੰਦਰ ਨਹੀਂ ਸੜ ਰਹੇ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ
Punjabi ERV
ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ آپو وِچ آکھن لگّے پئی جدوں اوہ وٹے ساڈے نال گلّاں کر دا تے کِتاباں دے بھید ساڈے لئی کھولدا سی؟ تدوں ساڈا دِل جوش نئیں سی مار دا؟
Punjabi Standard Bible (Punjabi Standard Bible) 2023
ਉਹ ਆਪਸ ਵਿੱਚ ਕਹਿਣ ਲੱਗੇ, “ਜਦੋਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰ ਰਿਹਾ ਸੀ ਅਤੇ ਲਿਖਤਾਂ ਦਾ ਅਰਥ ਸਾਨੂੰ ਸਮਝਾ ਰਿਹਾ ਸੀ, ਤਾਂ ਸਾਡੇ ਮਨ ਉਤੇਜਿਤ ਨਹੀਂ ਹੋ ਰਹੇ ਸਨ?”