Luke 24:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਇਹ ਗੱਲਾਂ ਦੱਸ ਹੀ ਰਹੇ ਸਨ ਕਿ ਯਿਸੂ ਆਪ ਉਹਨਾਂ ਦੇ ਵਿਚਕਾਰ ਆ ਖੜ੍ਹੇ ਹੋਏ । ਉਹਨਾਂ ਨੇ ਚੇਲਿਆਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਇਸ ਬਾਰੇ ਗੱਲ ਕਰ ਹੀ ਰਹੇ ਸਨ, ਯਿਸ਼ੂ ਆਪ ਉਹਨਾਂ ਦੇ ਵਿੱਚਕਾਰ ਖੜ੍ਹੋ ਗਏ ਅਤੇ ਉਹਨਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ!”
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਜੇ ਇਹ ਗੱਲਾਂ ਕਰਦੇ ਹੀ ਸਨ ਕਿ ਓਹ ਆਪ ਉਨ੍ਹਾਂ ਦੇ ਵਿੱਚ ਆ ਖਲੋਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ
Punjabi ERV
ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖਢ਼ਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایہہ گلّاں پئے کر دے ای سن پئی اوہ آپ اوہناں دے وِچ آ کے کھلو گیا تے اوہناں نُوں آکھیا تُہاڈی سلامتی ہوئے۔
Punjabi Standard Bible (Punjabi Standard Bible) 2023
ਉਹ ਅਜੇ ਇਹ ਗੱਲਾਂ ਦੱਸ ਹੀ ਰਹੇ ਸਨ ਕਿ ਯਿਸੂ ਉਨ੍ਹਾਂ ਦੇ ਵਿਚਕਾਰ ਆ ਖੜ੍ਹਾ ਹੋਇਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ।”