Luke 24:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸੱਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇੱਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੂੰ ਇਸ ਸਭ ਉੱਤੇ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿਉਂਕਿ ਉਹ ਸਭ ਖ਼ੁਸ਼ੀ ਅਤੇ ਹੈਰਾਨੀ ਨਾਲ ਭਰੇ ਹੋਏ ਸਨ ਇਸ ਲਈ ਯਿਸੂ ਨੇ ਉਹਨਾਂ ਤੋਂ ਪੁੱਛਿਆ, “ਕੀ ਤੁਹਾਡੇ ਕੋਲ ਕੁਝ ਖਾਣ ਲਈ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਹ ਅਜੇ ਵੀ ਖੁਸ਼ੀ ਅਤੇ ਹੈਰਾਨ ਹੋਣ ਕਰਕੇ ਇਸ ਗੱਲ ਤੇ ਵਿਸ਼ਵਾਸ ਨਾ ਕਰ ਸਕੇ, ਤਾਂ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਡੇ ਕੋਲ ਖਾਣ ਲਈ ਇੱਥੇ ਕੁਝ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਖੁਸ਼ੀ ਦੇ ਮਾਰੇ ਅਜੇ ਪਰਤੀਤ ਨਹੀਂ ਕਰਦੇ ਅਤੇ ਹੈਰਾਨ ਹੋ ਰਹੇ ਸਨ ਕਿ ਉਸ ਨੇ ਉਨ੍ਹਾਂ ਨੂੰ ਆਖਿਆ, ਐੱਥੇ ਤੁਹਾਡੇ ਕੋਲ ਕੁਝ ਭੋਜਨ ਹੈॽ
Punjabi ERV
ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اجے خُوشی دے مارِیاں اوہناں نُوں یقِین نئیں سی آیا۔ تے اوہ تعجُّب پئے کر دے سن۔ اوس اوہناں نُوں آکھیا۔ تُہاڈے کول کُجھ کھان نُوں ایتھے اے؟
Punjabi Standard Bible (Punjabi Standard Bible) 2023
ਪਰ ਖੁਸ਼ੀ ਦੇ ਮਾਰੇ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਾ ਹੋਇਆ ਅਤੇ ਉਹ ਹੈਰਾਨ ਸਨ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਹਾਡੇ ਕੋਲ ਖਾਣ ਲਈ ਕੁਝ ਹੈ?”