Luke 24:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਚੇਲਿਆਂ ਨੂੰ ਕਿਹਾ, “ਇਹ ਉਹ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਤੁਹਾਡੇ ਨਾਲ ਰਹਿੰਦੇ ਹੋਏ ਕਹੀਆਂ ਸਨ ਕਿ ਜੋ ਕੁਝ ਮੂਸਾ ਦੀ ਵਿਵਸਥਾ, ਨਬੀਆਂ ਦੀਆਂ ਪੁਸਤਕਾਂ ਅਤੇ ਭਜਨਾਂ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ, ਉਹ ਸਭ ਪੂਰਾ ਹੋਣਾ ਜ਼ਰੂਰੀ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਉਹੋ ਹੈ ਜੋ ਮੈਂ ਤੁਹਾਨੂੰ ਉਦੋਂ ਕਿਹਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ। ਹਰ ਗੱਲ ਪੂਰੀ ਹੋਣੀ ਜ਼ਰੂਰੀ ਹੈ ਜੋ ਮੇਰੇ ਬਾਰੇ ਮੋਸ਼ੇਹ ਦੀ ਬਿਵਸਥਾ, ਨਬੀਆਂ ਅਤੇ ਜ਼ਬੂਰਾਂ ਵਿੱਚ ਲਿਖੀ ਗਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਮੇਰੀਆਂ ਓਹੋ ਗੱਲਾਂ ਹਨ ਜਿਹੜੀਆਂ ਮੈਂ ਤੁਹਾਡੇ ਨਾਲ ਹੁੰਦਿਆਂ ਹੋਇਆ ਤੁਹਾਨੂੰ ਆਖੀਆਂ ਭਈ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ ਜੋ ਮੂਸਾ ਦੀ ਤੁਰੇਤ ਅਤੇ ਨਬੀਆਂ ਦੀ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ
Punjabi ERV
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੁਸਾ ਦੀ ਸ਼ਰ੍ਹਾ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں آکھیا ایہہ میرِیاں اوہ گلّاں نیں جیہڑیاں تُہاڈے نال ہوندیاں ہویاں مَیں تُہانوں آکھیاں پئی اوہناں سبھناں گلّاں دا پُورا ہونا ضرُور اے۔ جیہڑیاں مُوسیٰ دی توریت تے نبیاں دِیاں کِتاباں تے زبُوراں وِچ میری بارے لِکھیاں ہویاں نیں۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਇਹ ਮੇਰੀਆਂ ਉਹ ਗੱਲਾਂ ਹਨ ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਤੁਹਾਨੂੰ ਕਹੀਆਂ ਸਨ ਕਿ ਮੂਸਾ ਦੀ ਬਿਵਸਥਾ, ਨਬੀਆਂ ਦੀਆਂ ਲਿਖਤਾਂ ਅਤੇ ਜ਼ਬੂਰਾਂ ਦੀ ਪੁਸਤਕ ਵਿੱਚ ਮੇਰੇ ਵਿਖੇ ਲਿਖੀਆਂ ਸਭ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ।”