Luke 24:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲੱਭ ਰਹੀਆਂ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਦਮੀਆਂ ਨੂੰ ਦੇਖ ਕੇ ਔਰਤਾਂ ਨੇ ਡਰ ਨਾਲ ਆਪਣੇ ਸਿਰ ਧਰਤੀ ਵੱਲ ਝੁਕਾ ਲਏ । ਪਰ ਉਹਨਾਂ ਆਦਮੀਆਂ ਨੇ ਔਰਤਾਂ ਨੂੰ ਕਿਹਾ, “ਤੁਸੀਂ ਜਿਊਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭ ਰਹੀਆਂ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਡਰਦੇ ਹੋਏ ਔਰਤਾਂ ਨੇ ਆਪਣੇ ਚਿਹਰੇ ਧਰਤੀ ਵੱਲ ਝੁਕਾਏ, ਪਰ ਆਦਮੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਜਿਉਂਦੇ ਆਦਮੀ ਨੂੰ ਮੁਰਦਿਆਂ ਵਿੱਚ ਕਿਉਂ ਲੱਭ ਰਹੀਆਂ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋॽ
Punjabi ERV
ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ ڈر گِئیاں تے سِر زمین ولّ ہیٹھاں کِیتے۔ تَد اوہناں نیں اوہناں نُوں آکھیا پئی جِیوندے نُوں مویاں وِچ تُسی کیوں لَبّھدیاں ہو؟
Punjabi Standard Bible (Punjabi Standard Bible) 2023
ਜਦੋਂ ਡਰ ਦੇ ਮਾਰੇ ਔਰਤਾਂ ਨੇ ਆਪਣੇ ਮੂੰਹ ਜ਼ਮੀਨ ਵੱਲ ਝੁਕਾਏ ਹੋਏ ਸਨ ਤਾਂ ਉਨ੍ਹਾਂ ਵਿਅਕਤੀਆਂ ਨੇ ਕਿਹਾ, “ਤੁਸੀਂ ਜੀਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?