Luke 24:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ। ਉਸ ਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਚੇਲਿਆਂ ਨੂੰ ਬੈਤਨੀਆ ਤੱਕ ਲੈ ਗਏ ਅਤੇ ਉੱਥੇ ਆਪਣੇ ਹੱਥ ਉੱਪਰ ਚੁੱਕ ਕੇ ਉਹਨਾਂ ਨੂੰ ਅਸੀਸ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਉਹਨਾਂ ਨੂੰ ਬੈਥਨੀਆ ਦੇ ਇਲਾਕੇ ਵਿੱਚ ਲਿਆਂਦਾ ਤਾਂ ਯਿਸ਼ੂ ਨੇ ਆਪਣੇ ਹੱਥ ਉੱਪਰ ਕੀਤੇ ਅਤੇ ਉਹਨਾਂ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਨਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਰ ਆਪਣੇ ਹੱਥ ਉਠਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ
Punjabi ERV
ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਮ੍ਹਣੇ ਲੈ ਗਿਆ। ਉਸਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہناں نُوں شہروں باہر بَیت عَنِیاہ دے سامھنے لے گیا تے اپنے ہتّھ چُک کے اوہناں نُوں برکت دِتّی۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਕੋਲ ਲੈ ਗਿਆ ਅਤੇ ਆਪਣੇ ਹੱਥ ਉਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।