Luke 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਮਰਾਟ ਤਿਬੇਰਿਯੂਸ ਦੇ ਰਾਜ ਦਾ ਪੰਦਰ੍ਹਵਾਂ ਸਾਲ ਸੀ । ਉਸ ਸਮੇਂ ਪੁੰਤਿਯੁਸ ਪਿਲਾਤੁਸ ਯਹੂਦਾ ਦਾ ਰਾਜਪਾਲ ਸੀ । ਹੇਰੋਦੇਸ ਗਲੀਲ ਦੇ ਇਲਾਕੇ ਦਾ ਸ਼ਾਸਕ ਅਤੇ ਉਸ ਦਾ ਭਰਾ ਫ਼ਿਲਿੱਪੁਸ ਇਤੂਰਿਆ ਅਤੇ ਤ੍ਰਖੋਨਿਤੀਸ ਇਲਾਕਿਆਂ ਦਾ ਸ਼ਾਸਕ ਸੀ; ਲੁਸਾਨਿਯੁਸ ਅਬਿਲੇਨੇ ਦਾ ਸ਼ਾਸਕ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਜੇ ਕੈਸਰ ਤੀਬੇਰਿਯਾਸ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ ਜਦੋਂ ਪੋਂਨਤੀਯਾਸ ਪਿਲਾਤੁਸ ਯਹੂਦਿਯਾ ਪ੍ਰਦੇਸ਼ ਦਾ ਰਾਜਪਾਲ, ਅਤੇ ਹੇਰੋਦੇਸ ਗਲੀਲ ਪ੍ਰਦੇਸ਼ ਦਾ ਸ਼ਾਸਕ, ਉਸਦਾ ਵੱਡਾ ਭਰਾ ਫਿਲਿੱਪਾਸ ਇਤੂਰਿਆ ਅਤੇ ਤਰਖੋਨੀਤੀਸ ਪ੍ਰਦੇਸ਼ ਦਾ ਸ਼ਾਸਕ, ਅਤੇ ਲਿਸਨਿਅਸ ਏਬਿਲੀਨ ਦਾ ਸ਼ਾਸਕ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ
Punjabi ERV
ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تِبرِیُس قَیصر دے راج دے پندرھویں ورھے وِچ جِس ویلے پُنطِیُس پِیلاطُس یہُودیہ دا حاکم سی۔ تے ہیرودیس گلِیل دا حاکم سی تے اوہدا بھرا فِلپُّس اِتُوریہَّ تے ترخونیتِس دے مُلک دا۔ تے لِسانیاس اَبِلینے دا حاکم سی۔
Punjabi Standard Bible (Punjabi Standard Bible) 2023
ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰ੍ਹਵੇਂ ਸਾਲ ਵਿੱਚ ਜਦੋਂ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਰਾਜਪਾਲ ਸੀ ਅਤੇ ਗਲੀਲ ਵਿੱਚ ਹੇਰੋਦੇਸ, ਇਤੂਰਿਯਾ ਅਤੇ ਤ੍ਰਖ਼ੋਨੀਤਿਸ ਇਲਾਕੇ ਵਿੱਚ ਉਸ ਦਾ ਭਰਾ ਫਿਲਿੱਪੁਸ ਅਤੇ ਅਬਿਲੇਨੇ ਵਿੱਚ ਲੁਸਾਨਿਯੁਸ ਸ਼ਾਸਕ ਸੀ