Luke 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸ ਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉੱਤਰ ਦਿੱਤਾ, “ਜਿਸ ਆਦਮੀ ਦੇ ਕੋਲ ਦੋ ਕੁੜਤੇ ਹਨ, ਉਹ ਇੱਕ ਉਸ ਨੂੰ ਦੇ ਦੇਵੇ ਜਿਸ ਕੋਲ ਨਹੀਂ ਹੈ । ਇਸੇ ਤਰ੍ਹਾਂ ਜਿਸ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਜਿਸ ਵਿਅਕਤੀ ਦੇ ਕੋਲ ਦੋ ਕੁੜਤੇ ਹਨ ਉਹ ਉਹਨਾਂ ਵਿੱਚੋਂ ਇੱਕ ਉਸ ਨੂੰ ਦੇਵੇ, ਜਿਸ ਦੇ ਕੋਲ ਇੱਕ ਵੀ ਨਹੀਂ ਹੈ। ਜਿਸਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ
Punjabi ERV
ਉਸਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دِتّا پئی جِہدے کول دو جَھگّے ہون اوہ اوہنوں دے دیوے جِہدے کول نئیں اے۔ تے جِہدے کول کھان نُوں ہوئے اوہ وی اینج ای کرے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਿਸ ਕੋਲ ਦੋ ਕੁੜਤੇ ਹੋਣ ਉਹ ਇੱਕ ਉਸ ਨੂੰ ਦੇ ਦੇਵੇ ਜਿਸ ਕੋਲ ਨਹੀਂ ਹੈ ਅਤੇ ਜਿਸ ਕੋਲ ਭੋਜਨ ਹੈ ਉਹ ਵੀ ਇਸੇ ਤਰ੍ਹਾਂ ਕਰੇ।”