Luke 3:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ, “ਅਸੀਂ ਕੀ ਕਰੀਏ?” ਉਸ ਨੇ ਉਹਨਾਂ ਨੂੰ ਕਿਹਾ, “ਕਿਸੇ ਉੱਤੇ ਅੱਤਿਆਚਾਰ ਨਾ ਕਰੋ । ਕਿਸੇ ਉੱਤੇ ਝੂਠੇ ਦੋਸ਼ ਲਾ ਕੇ ਰਿਸ਼ਵਤ ਨਾ ਲਵੋ । ਆਪਣੀ ਤਨਖ਼ਾਹ ਨਾਲ ਸੰਤੁਸ਼ਟ ਰਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਸਿਪਾਹੀਆਂ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਉਹਨਾਂ ਉੱਤੇ ਝੂਠਾ ਇਲਜ਼ਾਮ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।
Punjabi ERV
ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸਨੇ ਉਨ੍ਹਾਂ ਨੂੰ ਕਿਹਾ, ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سپاہیاں وی اوہدے کولوں پُچھیا پئی اسی کِیہ کریئے؟ اوس اوہناں نُوں آکھیا کِسے اُتّے ظُلم نا کرو کِسے کولوں ناحق نا لوؤ۔ تے اپنی تنخواہ اُتّے راضی رہو۔
Punjabi Standard Bible (Punjabi Standard Bible) 2023
ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ, “ਅਸੀਂ ਕੀ ਕਰੀਏ?” ਉਸ ਨੇ ਉਨ੍ਹਾਂ ਨੂੰ ਕਿਹਾ, “ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਹੀ ਝੂਠਾ ਦੋਸ਼ ਲਾਓ ਅਤੇ ਆਪਣੀ ਤਨਖਾਹ ਵਿੱਚ ਸੰਤੁਸ਼ਟ ਰਹੋ।”