Luke 3:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਉਹਨਾਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਬਾਅਦ ਇੱਕ ਮੇਰੇ ਤੋਂ ਵੱਧ ਸ਼ਕਤੀਮਾਨ ਆ ਰਹੇ ਹਨ ਮੈਂ ਜਿਹਨਾਂ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ । ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਉਨ੍ਹਾਂ ਸਾਰੀਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
Punjabi ERV
ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹਡ਼ਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یُوحنّا نے سبھناں نُوں جواب دِتّا مَیں تے تُہانوں پانی نال بپتِسمہ دینا آں۔ پر میرے نالوں اِک ودِھیک طاقت والا آؤندا اے۔ جِہدی جُتّی دی مَیں وَدّھری کھولن جوگا نئیں آں۔ اوہ تُہانوں پاک رُوح تے اَگ نال بپتِسمہ دیوے گا۔
Punjabi Standard Bible (Punjabi Standard Bible) 2023
ਤਾਂ ਯੂਹੰਨਾ ਨੇ ਸਾਰਿਆਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।