Luke 3:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁੱਝਣ ਵਾਲੀ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਾ ਛੱਜ ਉਹਨਾਂ ਦੇ ਹੱਥ ਵਿੱਚ ਹੈ । ਉਹ ਆਪਣੇ ਮੈਦਾਨ ਨੂੰ ਚੰਗੀ ਤਰ੍ਹਾਂ ਸਾਫ਼ ਕਰਨਗੇ ਅਤੇ ਅਨਾਜ ਨੂੰ ਆਪਣੇ ਗੋਦਾਮ ਵਿੱਚ ਇਕੱਠਾ ਕਰਨਗੇ । ਪਰ ਤੂੜੀ ਨੂੰ ਨਾ ਬੁੱਝਣ ਵਾਲੀ ਅੱਗ ਵਿੱਚ ਸੁੱਟ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੰਗਲੀ ਉਸਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ, ਅਤੇ ਪਰ ਉਹ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ
Punjabi ERV
ਉਸਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂਡ਼ੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹਡ਼ੀ ਕਿ ਕਦੇ ਬੁਝਣ ਵਾਲੀ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدا چھج اوہدے ہتّھ وِچ اے۔ پئی اوہ اپنے کھلواڑے نُوں چنگی طرح صاف کرے۔ تے دانے اپنی کوٹھی وِچ جمع کرے تے تُوڑی نُوں اوس اَگ نال ساڑے گا۔ جیہڑی بُجھّن والی نئیں اے۔
Punjabi Standard Bible (Punjabi Standard Bible) 2023
ਉਸ ਦੀ ਤੰਗਲੀ ਉਸ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮ੍ਹਾ ਕਰੇ, ਪਰ ਤੂੜੀ ਨੂੰ ਨਾ ਬੁਝਣ ਵਾਲੀ ਅੱਗ ਵਿੱਚ ਸਾੜੇਗਾ।”