Luke 3:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ। ਜੋ ਕਿ ਹੇਲੀ ਦਾ ਪੁੱਤਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਆਪਣੀ ਸੇਵਾ ਦਾ ਕੰਮ ਸ਼ੁਰੂ ਕੀਤਾ, ਉਹ ਤੀਹ ਸਾਲ ਦੇ ਸਨ । ਲੋਕ ਮੰਨਦੇ ਸਨ ਕਿ ਯਿਸੂ ਯੂਸਫ਼ ਦੇ ਪੁੱਤਰ ਸਨ ਅਤੇ ਯੂਸਫ਼ ਹੇਲੀ ਦਾ ਪੁੱਤਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਆਪਣੀ ਸੇਵਕਾਈ ਸ਼ੁਰੂ ਕੀਤੀ ਸੀ ਤਾਂ ਉਹ ਲਗਭਗ ਤੀਹ ਸਾਲਾਂ ਦੇ ਸੀ। ਉਹ ਇੱਕ ਪੁੱਤਰ ਸੀ, ਇਸ ਲਈ ਸਮਝਿਆ ਜਾਂਦਾ ਸੀ ਉਹ ਯੋਸੇਫ਼ ਦੇ ਪੁੱਤਰ ਹਨ। ਯੋਸੇਫ਼ ਹੇਲੀ ਦੇ,
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ
Punjabi ERV
ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ ਜੋ ਕਿ ਹੇਲੀ ਦਾ ਪੁੱਤਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یِسُوع آپ سکھالن لگّا تدوں اوہ تیہیاں ورھیاں دا سی۔ تے اوہ (لوکاں دی سمجھ وِچ) یُوسف دا پُتر سی۔ تے اوہ عیلی دا۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੇ ਆਪਣੀ ਸੇਵਾ ਅਰੰਭ ਕੀਤੀ ਤਾਂ ਉਹ ਲਗਭਗ ਤੀਹ ਸਾਲ ਦਾ ਸੀ ਅਤੇ ਜਿਵੇਂ ਉਸ ਦੇ ਬਾਰੇ ਸਮਝਿਆ ਜਾਂਦਾ ਸੀ, ਉਹ ਯੂਸੁਫ਼ ਦਾ ਪੁੱਤਰ ਸੀ ਅਤੇ ਯੂਸੁਫ਼ ਏਲੀ ਦਾ,