Luke 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁੱਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਬੁਰੇ ਕੰਮਾਂ ਨੂੰ ਛੱਡ ਦਿੱਤਾ ਹੈ । ਤੁਸੀਂ ਆਪਸ ਵਿੱਚ ਇਸ ਤਰ੍ਹਾਂ ਕਹਿਣਾ ਨਾ ਸ਼ੁਰੂ ਕਰੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ। ਅਤੇ ਆਪਣੇ ਮਨ ਵਿੱਚ ਅਜਿਹਾ ਸੋਚਣਾ ਸ਼ੁਰੂ ਨਾ ਕਰੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
Punjabi ERV
ਤ੍ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تَوبہ دے لائق پَھل لیاؤ تے اپنے مَناں وِچ ایہہ نا آکھو پئی ابرہام ساڈا پئیو اے۔ ایس لئی مَیں تُہانوں آکھنا آں پئی ابرہام دے لئی خُدا ایہناں پتّھراں توں اولاد پَیدا کر سکدا اے۔
Punjabi Standard Bible (Punjabi Standard Bible) 2023
ਇਸ ਲਈ ਤੋਬਾ ਦੇ ਯੋਗ ਫਲ ਦਿਓ ਅਤੇ ਆਪਣੇ ਮਨ ਵਿੱਚ ਇਹ ਨਾ ਕਹੋ ਕਿ ਸਾਡਾ ਪਿਤਾ ਅਬਰਾਹਾਮ ਹੈ, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਸੰਤਾਨ ਪੈਦਾ ਕਰ ਸਕਦਾ ਹੈ।