Luke 4:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨਾਸਰਤ ਵਿੱਚ ਆਏ ਜਿੱਥੇ ਉਹਨਾਂ ਦਾ ਪਾਲਣ ਪੋਸ਼ਣ ਹੋਇਆ ਸੀ । ਸਬਤ ਦੇ ਦਿਨ ਉਹ ਆਪਣੀ ਰੀਤ ਦੇ ਅਨੁਸਾਰ ਪ੍ਰਾਰਥਨਾ ਘਰ ਵਿੱਚ ਗਏ ਅਤੇ ਪਵਿੱਤਰ-ਗ੍ਰੰਥ ਪੜ੍ਹਨ ਦੇ ਲਈ ਖੜ੍ਹੇ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ, ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ, ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਪਲਿਆ ਸੀ ਅਤੇ ਆਪਣੇ ਦਸਤੂਰ ਅਨੁਸਾਰ ਸਬਤ ਦੇ ਦਿਨ ਸਮਾਜ ਵਿੱਚ ਜਾ ਕੇ ਪੜ੍ਹਨ ਲਈ ਖੜਾ ਹੋਇਆ
Punjabi ERV
ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪਢ਼ਨ ਲਈ ਖਡ਼ੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ ناصرۃ نُوں آیا جِتّھے پلیا سی تے اپنے دستُور دے سببّوں سبت دے دِن عبادت خانے وِچ گیا تے پڑھن لئی کھلو گیا۔
Punjabi Standard Bible (Punjabi Standard Bible) 2023
ਫਿਰ ਉਹ ਨਾਸਰਤ ਵਿੱਚ ਜਿੱਥੇ ਉਸ ਦਾ ਪਾਲਣ-ਪੋਸ਼ਣ ਹੋਇਆ ਸੀ, ਆਇਆ ਅਤੇ ਆਪਣੀ ਰੀਤ ਅਨੁਸਾਰ ਸਬਤ ਦੇ ਦਿਨ ਸਭਾ-ਘਰ ਵਿੱਚ ਜਾ ਕੇ ਪੜ੍ਹਨ ਲਈ ਖੜ੍ਹਾ ਹੋਇਆ।