Luke 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਉਹਨਾਂ ਨੇ ਮੈਨੂੰ ਮਸਹ ਕੀਤਾ ਹੈ ਕਿ ਮੈਂ ਗ਼ਰੀਬਾਂ ਨੂੰ ਸ਼ੁਭ ਸਮਾਚਾਰ ਸੁਣਾਵਾਂ, ਉਹਨਾਂ ਨੇ ਮੈਨੂੰ ਭੇਜਿਆ ਹੈ ਕਿ ਮੈਂ ਬੰਦੀਆਂ ਨੂੰ ਮੁਕਤੀ ਦਾ ਅਤੇ ਨੇਤਰਹੀਨਾਂ ਨੂੰ ਦ੍ਰਿਸ਼ਟੀ ਦਾ ਸੰਦੇਸ਼ ਸੁਣਾਵਾਂ; ਅਤੇ ਪੀੜਤਾਂ ਨੂੰ ਸੁਤੰਤਰ ਕਰਾਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਹਨਾਂ ਨੇ ਮੈਨੂੰ ਮਸਹ ਕੀਤਾ ਹੈ, ਗ਼ਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ, ਉਸਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਭੇਜਿਆ ਹੈ ਅਤੇ ਅੰਨ੍ਹੀਆਂ ਨੂੰ ਰੋਸ਼ਨੀ, ਕੁਚਲਿਆਂ ਨੂੰ ਮੁਸੀਬਤ ਤੋਂ ਛਡੋਣ ਲਈ,
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,
Punjabi ERV
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند دا رُوح میرے اُتّے اے اوس ایس کر کے مَینُوں مسَح کِیتا پئی غرِیباں نُوں خُوشخبری دیاں اوس مَینُوں گھلّیا پئی قیدِیاں نُوں چُھٹکارے دی تے اَنھیاں نُوں سُجاکھا ہون دی خبر سُناواں۔ تے مارِیاں کُٹّیاں نُوں خلاصی دیاں۔
Punjabi Standard Bible (Punjabi Standard Bible) 2023
ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਉਣ ਲਈ ਮੈਨੂੰ ਮਸਹ ਕੀਤਾ ਹੈ। ਉਸ ਨੇ ਮੈਨੂੰ ਭੇਜਿਆ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਪਾਉਣ ਦਾ ਪ੍ਰਚਾਰ ਕਰਾਂ ਅਤੇ ਸਤਾਏ ਹੋਇਆਂ ਨੂੰ ਛੁਡਾਵਾਂ