Luke 4:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕਾਂ ਨੇ ਯਿਸੂ ਦੀ ਤਾਰੀਫ਼ ਕੀਤੀ ਅਤੇ ਉਹਨਾਂ ਦੇ ਮੂੰਹ ਵਿੱਚੋਂ ਨਿਕਲੇ ਕਿਰਪਾ ਦੇ ਵਚਨਾਂ ਨੂੰ ਸੁਣ ਕੇ ਹੈਰਾਨ ਹੋ ਕੇ ਕਹਿਣ ਲੱਗੇ, “ਕੀ ਇਹ ਯੂਸਫ਼ ਦਾ ਪੁੱਤਰ ਨਹੀਂ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸਦੇ ਮੂੰਹੋਂ ਨਿਕਲਣ ਵਾਲਿਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭਨਾਂ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਉਨ੍ਹਾਂ ਕਿਰਪਾ ਦੀਆਂ ਗੱਲਾਂ ਤੋਂ ਜੋ ਉਹ ਦੇ ਮੂਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਕਿਹਾ, ਭਲਾ, ਇਹ ਯੂਸੁਫ਼ ਦਾ ਪੁੱਤ੍ਰ ਨਹੀਂ?
Punjabi ERV
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں اوہدے اُتّے گواہی دِتّی۔ تے اوہناں فضل والِیاں گلّاں توں جیہڑیاں اوہدے مُنھوں نِکلدیاں سن حَیران ہو کے آکھیا۔ ایہہ یُوسف دا پُتر نئیں اے؟
Punjabi Standard Bible (Punjabi Standard Bible) 2023
ਸਭ ਲੋਕ ਉਸ ਦੀ ਪ੍ਰਸ਼ੰਸਾ ਕਰਨ ਅਤੇ ਉਸ ਦੇ ਮੂੰਹੋਂ ਨਿੱਕਲਣ ਵਾਲੇ ਕਿਰਪਾ ਦੇ ਵਚਨਾਂ ਤੋਂ ਹੈਰਾਨ ਹੋ ਕੇ ਕਹਿਣ ਲੱਗੇ, “ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?”