Luke 4:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ‘ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਜ਼ਰੂਰ ਮੈਨੂੰ ਇਹ ਕਹਾਵਤ ਸੁਣਾਉਗੇ, ‘ਵੈਦ, ਆਪਣਾ ਇਲਾਜ ਕਰ ।’ ਜੋ ਕੁਝ ਅਸੀਂ ਸੁਣਿਆ ਹੈ ਕਿ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ, ਇੱਥੇ ਆਪਣੇ ਸ਼ਹਿਰ ਵਿੱਚ ਵੀ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾਣਦਾ ਹਾਂ ਕਿ ਤੁਸੀਂ ਜ਼ਰੂਰ ਇਹ ਕਹਾਵਤ ਮੈਨੂੰ ਕਹੋਗੇ, ‘ਹੇ ਡਾਕਟਰ! ਪਹਿਲਾਂ ਆਪਣੇ ਆਪ ਨੂੰ ਚੰਗਾ ਕਰੋ!’ ਅਤੇ ਤੁਸੀਂ ਮੈਨੂੰ ਕਹੋਗੇ, ‘ਜੋ ਅਸੀਂ ਤੁਹਾਨੂੰ ਕਫ਼ਰਨਹੂਮ ਵਿੱਚ ਕਰਦੇ ਸੁਣਿਆ, ਉਹ ਇੱਥੇ ਆਪਣੇ ਦੇਸ਼ ਵਿੱਚ ਵੀ ਕਰੋ।’ ”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੇਰੇ ਉੱਤੇ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸਾਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਐਥੇ ਆਪਣੇ ਦੇਸ ਵਿੱਚ ਵੀ ਕਰ
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇਥੇ ਆਪਣੇ ਨਗਰ ਵਿੱਚ ਵੀ ਕਰ!”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا تُسی ایہہ اکھان ضرُور میرے اُتّے آکھو گے۔ پئی اَے حکیماں اپنے آپ نُوں چَنگیاں کر جو کُجھ اساں کَفرنحُوم وِچ کر دیاں سُنیاں ایتھے اپنے وطن وِچ وی کر۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਨਿਰਸੰਦੇਹ ਤੁਸੀਂ ਮੇਰੇ ਵਿਖੇ ਇਹ ਕਹਾਵਤ ਕਹੋਗੇ, ‘ਹੇ ਵੈਦ ਆਪਣੇ ਆਪ ਨੂੰ ਚੰਗਾ ਕਰ; ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ, ਉਹ ਇੱਥੇ ਆਪਣੇ ਨਗਰ ਵਿੱਚ ਵੀ ਕਰ’।”