Luke 4:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੱਚ ਹੈ ਕਿ ਏਲੀਯਾਹ ਨਬੀ ਦੇ ਸਮੇਂ ਵਿੱਚ ਇਸਰਾਏਲ ਦੇਸ਼ ਵਿੱਚ ਬਹੁਤ ਵਿਧਵਾਵਾਂ ਸਨ ਜਦੋਂ ਕਿ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਵਰ੍ਹਿਆ ਸੀ ਅਤੇ ਸਾਰੇ ਦੇਸ਼ ਵਿੱਚ ਇੱਕ ਵੱਡਾ ਕਾਲ ਪੈ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਏਲੀਯਾਹ ਦੇ ਸਮੇਂ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਸੀ ਪਿਆ, ਇਸਰਾਏਲ ਦੇਸ਼ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ਅਤੇ ਸਾਰੀ ਧਰਤੀ ਉੱਤੇ ਇੱਕ ਬਹੁਤ ਵੱਡਾ ਅਕਾਲ ਸੀ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਠੀਕ ਆਖਦਾ ਹਾਂ ਜੋ ਏਲੀਯਾਹ ਦੇ ਦਿਨੀਂ ਜਾਂ ਸਾਢੇ ਤਿੰਨਾਂ ਵਰਿਹਾਂ ਦੀ ਐਡੀ ਔੜ ਲੱਗੀ ਭਈ ਸਾਰੇ ਦੇਸ ਉੱਤੇ ਵੱਡਾ ਕਾਲ ਪਿਆ ਬਹੁਤ ਸਾਰੀਆਂ ਵਿਧਵਾਂ ਇਸਰਾਏਲ ਵਿੱਚ ਸਨ
Punjabi ERV
ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉਥੇ ਬਹੁਤ ਵਿਧਵਾਵਾਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں۔ پئی جد ایلیّاہ دے ویلے ساڈھیاں تِنّاں ورھیاں تِیکر اسمان بند رہیا۔ پئی سارے مُلک وِچ بڑا کال پیا تَد اِسرائیل وِچ بتھیریاں بیوہ زنانِیاں سن۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲ ਅਕਾਸ਼ ਬੰਦ ਰਿਹਾ ਅਤੇ ਸਾਰੇ ਦੇਸ ਵਿੱਚ ਵੱਡਾ ਕਾਲ ਪੈ ਗਿਆ ਤਾਂ ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ,