Luke 4:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ, “ਚੁੱਪ ਹੋ ਜਾ ਅਤੇ ਉਸ ਵਿੱਚੋਂ ਨਿਕਲ ਜਾ!” ਅਸ਼ੁੱਧ ਆਤਮਾ ਨੇ ਉਸ ਆਦਮੀ ਨੂੰ ਸਾਰਿਆਂ ਦੇ ਸਾਹਮਣੇ ਜ਼ਮੀਨ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਨੁਕਸਾਨ ਕੀਤੇ ਬਿਨਾਂ ਉਸ ਵਿੱਚੋਂ ਨਿਕਲ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਨੂੰ ਜ਼ਖਮੀ ਕੀਤੇ ਬਿਨਾਂ ਉਸ ਵਿੱਚੋਂ ਬਾਹਰ ਨਿਕਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ
Punjabi ERV
ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جِھڑک کے آکھیا چُپ کر تے ایہدے وِچوں نِکل جا۔ تے بدرُوح نے اوہنوں وِچکار مروڑ کے سُٹّیا اوہدے وِچوں نِکل گئی۔ تے اوہدا کُجھ نُقصان نا کِیتا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ, “ਚੁੱਪ ਹੋ ਜਾ ਅਤੇ ਇਸ ਵਿੱਚੋਂ ਨਿੱਕਲ ਜਾ!” ਤਾਂ ਦੁਸ਼ਟ ਆਤਮਾ ਉਸ ਨੂੰ ਵਿਚਕਾਰ ਪਟਕ ਕੇ ਬਿਨਾਂ ਉਸ ਦਾ ਕੁਝ ਨੁਕਸਾਨ ਕੀਤੇ ਉਸ ਵਿੱਚੋਂ ਨਿੱਕਲ ਗਈ।