Luke 4:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕ ਹੈਰਾਨ ਰਹਿ ਗਏ । ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ? ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦੇ ਹਨ ਅਤੇ ਉਹ ਨਿਕਲ ਜਾਂਦੀਆਂ ਹਨ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋ ਗਏ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦਿਆਂ ਹਨ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!
Punjabi ERV
ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں نُوں حَیرانی ہوئی تے اوہ آپو وِچ ایہہ آکھن لگّے ایہہ کیہو جِہیا کلام اے پئی اوہ اختیار تے قُدرت نال پلِیت رُوحاں اُتّے حُکم کر دا اے تے اوہ نِکل جاندِیاں نیں؟
Punjabi Standard Bible (Punjabi Standard Bible) 2023
ਤਦ ਸਾਰੇ ਹੈਰਾਨ ਰਹਿ ਗਏ ਅਤੇ ਆਪਸ ਵਿੱਚ ਗੱਲਾਂ ਕਰਦੇ ਹੋਏ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ? ਉਹ ਅਧਿਕਾਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੀਆਂ ਹਨ।”