Luke 4:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਾਰਥਨਾ ਘਰ ਵਿੱਚੋਂ ਉੱਠ ਕੇ ਯਿਸੂ ਸ਼ਮਊਨ ਦੇ ਘਰ ਗਏ । ਉੱਥੇ ਸ਼ਮਊਨ ਦੀ ਸੱਸ ਨੂੰ ਬਹੁਤ ਤੇਜ਼ ਬੁਖ਼ਾਰ ਚੜ੍ਹਿਆ ਹੋਇਆ ਸੀ । ਲੋਕਾਂ ਨੇ ਉਸ ਦੇ ਲਈ ਯਿਸੂ ਨੂੰ ਬੇਨਤੀ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਾਰਥਨਾ ਸਥਾਨ ਛੱਡ ਕੇ ਯਿਸ਼ੂ ਸ਼ਿਮਓਨ ਦੇ ਘਰ ਚਲੇ ਗਏ। ਉੱਥੇ ਸ਼ਿਮਓਨ ਦੀ ਸੱਸ ਤੇਜ਼ ਬੁਖਾਰ ਤੋਂ ਦੁੱਖੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਉਸ ਨੂੰ ਚੰਗਾ ਕਰਨ ਲਈ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਸਮਾਜ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ ਅਰ ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਤਾਪ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਉਸ ਦੇ ਅੱਗੇ ਉਹ ਦੇ ਲਈ ਅਰਜ਼ ਕੀਤੀ।।
Punjabi ERV
ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। ਯਿਸੂ ਦਾ ਸ਼ੈਤਾਨ ਵੱਲੋਂ ਪਰਤਿਆਇਆ ਜਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ عبادت خانیوں اُٹھ کے شمعُون دے گھر گیا۔ تے شمعُون دی سَس نُوں بڑا تاپ چڑھیا ہویا سی تے اوہناں اوہدے لئی اوہدے اگّے عرض کِیتی۔
Punjabi Standard Bible (Punjabi Standard Bible) 2023
ਫਿਰ ਉਹ ਸਭਾ-ਘਰ ਵਿੱਚੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਤੇਜ ਬੁਖਾਰ ਚੜ੍ਹਿਆ ਹੋਇਆ ਸੀ ਅਤੇ ਚੇਲਿਆਂ ਨੇ ਉਸ ਦੇ ਲਈ ਯਿਸੂ ਨੂੰ ਬੇਨਤੀ ਕੀਤੀ।