Luke 4:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿਕਲ ਗਈਆਂ, “ਤੁਸੀਂ ਪਰਮੇਸ਼ਰ ਦੇ ਪੁੱਤਰ ਹੋ!” ਪਰ ਯਿਸੂ ਨੇ ਉਹਨਾਂ ਨੂੰ ਝਿੜਕਿਆ ਅਤੇ ਹੋਰ ਕੁਝ ਨਾ ਕਹਿਣ ਦਿੱਤਾ ਕਿਉਂਕਿ ਉਹ ਜਾਣਦੀਆਂ ਸਨ ਕਿ ਯਿਸੂ ਹੀ ਮਸੀਹ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲੀ ਕਿ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਹੁਤਿਆਂ ਵਿੱਚੋਂ ਭੂਤ ਭੀ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਆਏ ਭਈ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਓਹ ਪਛਾਣਦੇ ਸਨ ਜੋ ਇਹ ਮਸੀਹ ਹੈ।।
Punjabi ERV
ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿਡ਼ਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بتھیریاں وِچوں بدرُوحاں چِیکاں مار کے تے ایہہ آکھ کے نِکل آئِیاں پئی تُوں خُدا دا پُتر ایں۔ پر اوس اوہناں نُوں جِھڑک کے کُون نا دِتّا۔ کیوں جو جان دِیاں سن پئی اوہ مسِیح اے۔
Punjabi Standard Bible (Punjabi Standard Bible) 2023
ਬਹੁਤਿਆਂ ਵਿੱਚੋਂ ਦੁਸ਼ਟ ਆਤਮਾਵਾਂ ਵੀ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿੱਕਲੀਆਂ, “ਤੂੰ ਪਰਮੇਸ਼ਰ ਦਾ ਪੁੱਤਰ ਹੈਂ!” ਪਰ ਉਹ ਉਨ੍ਹਾਂ ਨੂੰ ਝਿੜਕਦਾ ਅਤੇ ਬੋਲਣ ਨਹੀਂ ਦਿੰਦਾ ਸੀ, ਕਿਉਂਕਿ ਉਹ ਜਾਣਦੀਆਂ ਸਨ ਕਿ ਉਹ ਮਸੀਹ ਹੈ।