Luke 4:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਦਿਨ ਚੜ੍ਹਿਆ, ਤਾਂ ਯਿਸੂ ਇਕਾਂਤ ਥਾਂ ਵਿੱਚ ਚਲੇ ਗਏ । ਲੋਕ ਉਹਨਾਂ ਨੂੰ ਲੱਭਦੇ ਹੋਏ ਉਹਨਾਂ ਦੇ ਕੋਲ ਆਏ । ਉਹ ਕੋਸ਼ਿਸ਼ ਕਰਨ ਲੱਗੇ ਕਿ ਯਿਸੂ ਉਹਨਾਂ ਨੂੰ ਛੱਡ ਕੇ ਨਾ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਭਾਲਦੀਆਂ ਭਾਲਦੀਆਂ ਉਸ ਕੋਲ ਆਈਆਂ ਅਤੇ ਉਸ ਨੂੰ ਰੋਕਿਆ ਜੋ ਸਾਡੇ ਕੋਲੋਂ ਨਾ ਜਾਈਂ
Punjabi ERV
ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡਕੇ ਇੱਕ ਇਕਾਂਤ ਥਾਂ ਤੇ ਚਲਾ ਗਿਆ ਪਰ ਭੀਡ਼ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿਥੇ ਉਹ ਸੀ। ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉਥੋਂ ਨਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد دِن چڑھیا اوہ نِکل کے اُجاڑ وِچ گیا تے بتھیرے لوک لبّھدے لبّھدے اوہدے کول آئے۔ تے اوہنوں روکیا پئی ساڈھے کولوں نا جائے۔
Punjabi Standard Bible (Punjabi Standard Bible) 2023
ਜਦੋਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਚਲਾ ਗਿਆ ਅਤੇ ਭੀੜ ਉਸ ਨੂੰ ਲੱਭਦੀ ਹੋਈ ਉਸ ਕੋਲ ਆਈ ਅਤੇ ਉਸ ਨੂੰ ਰੋਕਿਆ ਕਿ ਉਨ੍ਹਾਂ ਕੋਲੋਂ ਨਾ ਜਾਵੇ।