Luke 4:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਿਹਾ, “ਮੈਂ ਤੈਨੂੰ ਇਹਨਾਂ ਸਾਰੀਆਂ ਦਾ ਅਧਿਕਾਰ ਅਤੇ ਉਹਨਾਂ ਦੀ ਸ਼ਾਨ ਦੇ ਸਕਦਾ ਹਾਂ ਕਿਉਂਕਿ ਮੈਨੂੰ ਇਹਨਾਂ ਸਭ ਉੱਤੇ ਅਧਿਕਾਰ ਦਿੱਤਾ ਗਿਆ ਹੈ ਅਤੇ ਮੈਂ ਜਿਸ ਨੂੰ ਚਾਹਾਂ ਦਿੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੁਸ਼ਟ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦੇਵਾਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ, ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਆਖਿਆ, ਮੈਂ ਇਹ ਸਾਰਾ ਇਖ਼ਤਿਆਰ ਅਤੇ ਉਨ੍ਹਾਂ ਦੀ ਭੜਕ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਰ ਜਿਹ ਨੂੰ ਚਾਹੁੰਦਾ ਉਹ ਨੂੰ ਦਿੰਦਾ ਹਾਂ
Punjabi ERV
ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸਕਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شیطان اوہنوں آکھیا تینُوں مَیں ایہہ سارا اختیار تے اوہناں دی شان شوکت دیاں گا۔ کیوں جو ایہہ میرے وَس وِچ کِیتا گیا اے تے جِہنُوں چاہناں آں اوہنوں دینا واں۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਕਿਹਾ, “ਮੈਂ ਇਹ ਸਾਰਾ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨ ਤੈਨੂੰ ਦੇ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਮੈਂ ਜਿਸ ਨੂੰ ਚਾਹਾਂ ਉਸ ਨੂੰ ਦਿੰਦਾ ਹਾਂ।