Luke 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸ਼ੈਤਾਨ ਯਿਸੂ ਨੂੰ ਯਰੂਸ਼ਲਮ ਸ਼ਹਿਰ ਵਿੱਚ ਲੈ ਗਿਆ । ਉਸ ਨੇ ਯਿਸੂ ਨੂੰ ਹੈਕਲ ਦੇ ਸਭ ਤੋਂ ਉੱਚੇ ਮੁਨਾਰੇ ਉੱਤੇ ਖੜ੍ਹਾ ਕਰ ਦਿੱਤਾ । ਫਿਰ ਸ਼ੈਤਾਨ ਨੇ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਡੇਗ ਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ। ਅਤੇ ਉਹ ਨੇ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਪਣੇ ਆਪ ਨੂੰ ਇੱਥੋ ਹੇਠਾਂ ਸੁੱਟ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ
Punjabi ERV
ਤਦ ਸ਼ੈਤਾਨ ਉਸਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖਢ਼ਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਥੋਂ ਥੱਲੇ ਕੁਦ੍ਦ ਜਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہنوں یرُوشلِیم دے اندر لے گیا۔ تے ہیکل دے کِنگرے اُتّے کھلار کے اوہنوں آکھیا جے تُوں خُدا دا پُتر ایں۔ تے ایتھوں اپنے آپ نُوں ڈیگ دے۔
Punjabi Standard Bible (Punjabi Standard Bible) 2023
ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ