Luke 5:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਾਰ ਯਿਸੂ ਗਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ । ਬਹੁਤ ਸਾਰੇ ਲੋਕ ਪਰਮੇਸ਼ਰ ਦਾ ਵਚਨ ਸੁਣਨ ਲਈ ਉਹਨਾਂ ਕੋਲ ਇਕੱਠੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਯਿਸ਼ੂ ਗੰਨਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ ਤੇ ਉੱਥੇ ਇੱਕ ਵੱਡੀ ਭੀੜ ਨੇ ਉਹਨਾਂ ਨੂੰ ਪਰਮੇਸ਼ਵਰ ਦਾ ਬਚਨ ਸੁਣਨ ਲਈ ਘੇਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਲੋਕ ਉਹ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ ਤਾਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜਾ ਸੀ
Punjabi ERV
ਯਿਸੂ ਗਨੇਸਰਤ ਦੀ ਝੀਲ ਕੰਢੇ ਖਢ਼ਾ ਸੀ ਅਤੇ ਭੀਡ਼ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸਦੇ ਆਸ-ਪਾਸ ਇਕਠੀ ਹੋ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بِھیڑ اوہدے اُتّے ڈِگّدی جاندی سی تے خُدا دا کلام سُندی سی تَد ایویں ہویا پئی اوہ گنّیسرت دی جِھیل دے کنڈھے کھلوتا ہویا سی۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਗੰਨੇਸਰਤ ਦੀ ਝੀਲ ਦੇ ਕਿਨਾਰੇ ਖੜ੍ਹਾ ਸੀ ਤਾਂ ਭੀੜ ਪਰਮੇਸ਼ਰ ਦਾ ਵਚਨ ਸੁਣਨ ਲਈ ਉਸ ਉੱਤੇ ਡਿੱਗਦੀ ਜਾਂਦੀ ਸੀ।