Luke 5:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।) ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਹੀ ਹਾਲ ਜ਼ਬਦੀ ਦੇ ਪੁੱਤਰਾਂ ਯਾਕੂਬ ਅਤੇ ਯੂਹੰਨਾ ਦਾ ਵੀ ਹੋਇਆ ਜਿਹੜੇ ਸ਼ਮਊਨ ਦੇ ਹਿੱਸੇਦਾਰ ਸਨ । ਯਿਸੂ ਨੇ ਸ਼ਮਊਨ ਨੂੰ ਕਿਹਾ, “ਨਾ ਡਰ, ਤੂੰ ਮਨੁੱਖਾਂ ਦੇ ਫੜਨ ਵਾਲਾ ਹੋਵੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਤਰਾਂ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਂਝੀ ਸਨ ਹੈਰਾਨ ਹੋਏ ਤਦ ਸ਼ਮਊਨ ਨੂੰ ਆਖਿਆ, ਨਾ ਡਰ, ਏਦੋਂ ਅੱਗੇ ਤੂੰ ਮਨੁੱਖਾਂ ਦਾ ਸ਼ਿਕਾਰੀ ਹੋਂਵੋਗਾ
Punjabi ERV
ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬਡ਼ੇ ਹੈਰਾਨ ਹੋਏ। ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ। ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح زبدی دے پُتر یعقُوب تے یُوحنّا جیہڑے شمعُون دے سنگی سن۔ تَد یِسُوع شمعُون نُوں آکھیا۔ نا ڈر ایدوں اگّے تُوں بندیاں نُوں پھڑن والا بنے گا۔
Punjabi Standard Bible (Punjabi Standard Bible) 2023
ਅਤੇ ਇਸੇ ਤਰ੍ਹਾਂ ਸ਼ਮਊਨ ਦੇ ਸਾਥੀ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਹੈਰਾਨ ਸਨ। ਤਦ ਯਿਸੂ ਨੇ ਸ਼ਮਊਨ ਨੂੰ ਕਿਹਾ, “ਨਾ ਡਰ! ਹੁਣ ਤੋਂ ਤੂੰ ਮਨੁੱਖਾਂ ਨੂੰ ਫੜੇਂਗਾ।”