Luke 5:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਾਰ ਯਿਸੂ ਇੱਕ ਸ਼ਹਿਰ ਵਿੱਚ ਸਨ, ਜਿੱਥੇ ਇੱਕ ਕੋੜ੍ਹ ਨਾਲ ਭਰਿਆ ਹੋਇਆ ਆਦਮੀ ਰਹਿੰਦਾ ਸੀ । ਯਿਸੂ ਨੂੰ ਦੇਖ ਕੇ ਉਹ ਆਦਮੀ ਮੂੰਹ ਦੇ ਭਾਰ ਡਿੱਗ ਕੇ ਉਹਨਾਂ ਅੱਗੇ ਬੇਨਤੀ ਕਰਨ ਲੱਗਾ, “ਪ੍ਰਭੂ ਜੀ, ਜੇਕਰ ਤੁਸੀਂ ਚਾਹੋ ਤਾਂ ਮੈਨੂੰ ਚੰਗਾ ਕਰ ਸਕਦੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ, ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ ਕੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ
Punjabi ERV
ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉਥੇ ਕੋਢ਼ ਨਾਲ ਭਰਪੂਰ ਇੱਕ ਬੰਦਾ ਸੀ। ਜਦੋਂ ਉਸਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸਕਦੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا جد اوہ اِک شہر وِچ سی تَد ویکھو اِک بندہ کوڑھ دا بھریا ہویا سی۔ تے یِسُوع نُوں ویکھ کے اوہ مُنھ پرنے ڈِگّا تے اوہدی مِنّت کر کے آکھیا خُداوندا جے تُوں چاہیں تے مَینُوں پاک صاف کر سکنا ایں۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ, ਉੱਥੇ ਕੋੜ੍ਹ ਨਾਲ ਭਰਿਆ ਇੱਕ ਮਨੁੱਖ ਸੀ। ਉਸ ਨੇ ਯਿਸੂ ਨੂੰ ਵੇਖਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਬੇਨਤੀ ਕੀਤੀ, “ਪ੍ਰਭੂ, ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸਕਦਾ ਹੈਂ।”