Luke 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਸ ਨੂੰ ਕਿਹਾ, “ਕਿਸੇ ਨੂੰ ਇਸ ਬਾਰੇ ਕੁਝ ਨਾ ਕਹਿਣਾ, ਪਰ ਜਾ, ਆਪਣੇ ਆਪ ਨੂੰ ਪੁਰੋਹਿਤ ਨੂੰ ਦਿਖਾ ਅਤੇ ਜੋ ਚੜ੍ਹਾਵਾ ਮੂਸਾ ਨੇ ਚੰਗਾ ਹੋਣ ਦੇ ਲਈ ਠਹਿਰਾਇਆ ਹੋਇਆ ਹੈ, ਜਾ ਕੇ ਚੜ੍ਹਾ ਤਾਂ ਜੋ ਸਾਰੇ ਲੋਕ ਜਾਨਣ ਕਿ ਤੂੰ ਹੁਣ ਠੀਕ ਹੋ ਗਿਆ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ। ”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਨੂੰ ਹੁਕਮ ਕੀਤਾ ਭਈ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
Punjabi ERV
ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਬਲੀ ਭੇਟਾ ਕਰ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہنوں تاکِید کِیتی۔ پئی کِسے نُوں نا دسیں پر جا کے اپنا آپ کاہِن نُوں وکھا تے اپنے پاک صاف ہو جان لئی مُوسیٰ دے حُکم دے سببّوں نذر چڑھا۔ تاں جو اوہناں لئی گواہی ہوئے۔
Punjabi Standard Bible (Punjabi Standard Bible) 2023
ਉਸ ਨੇ ਉਹਨੂੰ ਹੁਕਮ ਦਿੱਤਾ ਕਿ ਕਿਸੇ ਨੂੰ ਨਾ ਦੱਸੀਂ, ਪਰ ਜਾ ਕੇ ਆਪਣੇ ਆਪ ਨੂੰ ਯਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਆਗਿਆ ਦਿੱਤੀ ਹੈ ਤਾਂਕਿ ਉਨ੍ਹਾਂ ਲਈ ਗਵਾਹੀ ਹੋਵੇ।