Luke 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਦੀ ਚਰਚਾ ਫੈਲਦੀ ਹੀ ਗਈ । ਬਹੁਤ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਉਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੀ ਚਰਚਾ ਵਧੀਕ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਆਪਣੀਆਂ ਮਾਂਦਗੀਆਂ ਤੋਂ ਚੰਗੇ ਹੋਣ ਲਈ ਇੱਕਠੀ ਹੋਈ
Punjabi ERV
ਪਰ ਯਿਸੂ ਦੀ ਚਰਚਾ ਵਧ ਤੋਂ ਵਧ ਫ਼ੈਲਦੀ ਗਈ। ਲੋਕਾਂ ਦੀ ਭੀਡ਼ ਉਸਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہدی ہور وی دُھم پَے گئی۔ تے بڑی خلقت اکٹّھی ہوئی پئی سُنن تے اپنیاں روگاں توں چنگے ہون۔
Punjabi Standard Bible (Punjabi Standard Bible) 2023
ਪਰ ਉਸ ਦੀ ਚਰਚਾ ਹੋਰ ਵੀ ਫੈਲਣ ਲੱਗੀ ਅਤੇ ਇੱਕ ਵੱਡੀ ਭੀੜ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਇਕੱਠੀ ਹੁੰਦੀ ਸੀ।