Luke 5:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਯਿਸੂ ਉਪਦੇਸ਼ ਦੇ ਰਹੇ ਸਨ ਅਤੇ ਪਰਮੇਸ਼ਰ ਦੀ ਬਿਮਾਰਾਂ ਨੂੰ ਚੰਗਾ ਕਰਨ ਵਾਲੀ ਸਮਰੱਥਾ ਉਹਨਾਂ ਵਿੱਚ ਸੀ । ਉਸ ਸਮੇਂ ਉਹਨਾਂ ਕੋਲ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਬੈਠੇ ਹੋਏ ਸਨ, ਜੋ ਗਲੀਲ ਅਤੇ ਯਹੂਦਿਯਾ ਦੇ ਸ਼ਹਿਰਾਂ ਅਤੇ ਯਰੂਸ਼ਲਮ ਤੋਂ ਆਏ ਹੋਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ, ਜਦੋਂ ਯਿਸ਼ੂ ਸਿੱਖਿਆ ਦੇ ਰਹੇ ਸਨ, ਅਤੇ ਫ਼ਰੀਸੀ ਅਤੇ ਸ਼ਾਸਤਰੀ ਉੱਥੇ ਬੈਠੇ ਸਨ, ਜੋ ਕੀ ਗਲੀਲ ਅਤੇ ਯਹੂਦਿਯਾ ਪ੍ਰਦੇਸ਼ਾ ਅਤੇ ਯੇਰੂਸ਼ਲੇਮ ਦੇ ਨਗਰਾਂ ਤੋਂ ਆਏ ਸਨ। ਪਰਮੇਸ਼ਵਰ ਦੀ ਬੀਮਾਰਾ ਨੂੰ ਚੰਗਾ ਕਰਨ ਦੀ ਸਮਰੱਥ ਯਿਸ਼ੂ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦਿਨ ਐਉਂ ਹੋਇਆ ਕਿ ਜਿਸ ਵੇਲੇ ਉਹ ਉਪਦੇਸ਼ ਕਰਦਾ ਸੀ ਤਾਂ ਕਈ ਫ਼ਰੀਸੀ ਅਤੇ ਤੁਰੇਤ ਦੇ ਪੜ੍ਹਾਉਣ ਵਾਲੇ ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਉੱਥੇ ਬੈਠੇ ਅਰ ਪ੍ਰਭੁ ਦੀ ਸਮਰੱਥਾ ਚੰਗਾ ਕਰਨ ਲਈ ਉਹ ਦੇ ਨਾਲ ਸੀ
Punjabi ERV
ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਪ੍ਰਭੂ ਯਿਸੂ ਨੂੰ ਲੋਕਾਂ ਨੂੰ ਠੀਕ ਕਰਨ ਲਈ ਆਪਣੀ ਸਮਰਥਾ ਦੇ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک دِن ایویں ہویا پئی جِس ویلے اوہ پیا سِکھاؤندا سی فریسی تے شریعت دے سکھالن والے جیہڑے گلِیل دے ہر اِک پِنڈ تے یہُودیہ تے یرُوشلِیم توں آئے سن اوتھے بَیٹھے ہوئے سن تے خُداوند دی قُدرت شفا دین لئی اوہدے نال سی۔
Punjabi Standard Bible (Punjabi Standard Bible) 2023
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉਪਦੇਸ਼ ਦੇ ਰਿਹਾ ਸੀ ਅਤੇ ਫ਼ਰੀਸੀ ਅਤੇ ਬਿਵਸਥਾ ਦੇ ਸਿਖਾਉਣ ਵਾਲੇ ਜਿਹੜੇ ਯਹੂਦਿਯਾ, ਯਰੂਸ਼ਲਮ ਅਤੇ ਗਲੀਲ ਦੇ ਹਰੇਕ ਪਿੰਡ ਵਿੱਚੋਂ ਆਏ ਸਨ, ਉੱਥੇ ਬੈਠੇ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।