Luke 5:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਇੰਨੀ ਭੀੜ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚੜ੍ਹ੍ਹੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕੱਢੀਆਂ ਅਤੇ ਭੀੜ ਦੇ ਵਿੱਚਕਾਰ ਅਤੇ ਠੀਕ ਯਿਸੂ ਦੇ ਸਾਹਮਣੇ ਉਸ ਬਿਮਾਰ ਮਨੁੱਖ ਨੂੰ ਉਸ ਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹਨਾਂ ਨੂੰ ਭੀੜ ਦੇ ਕਾਰਨ ਘਰ ਦੇ ਅੰਦਰ ਜਾਣ ਦਾ ਰਾਹ ਨਾ ਮਿਲਿਆ ਤਾਂ ਉਹ ਘਰ ਦੇ ਉੱਤੇ ਚੜ੍ਹ ਗਏ ਅਤੇ ਛੱਤ ਨੂੰ ਉਧੇੜ ਕੇ ਮੰਜੀ ਸਣੇ ਉਸ ਬਿਮਾਰ ਨੂੰ ਅੰਦਰ ਯਿਸੂ ਦੇ ਸਾਹਮਣੇ ਉਤਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਵਿਛੋਣੇ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਨ੍ਹਾਂ ਨੇ ਭੀੜ ਦੇ ਕਾਰਨ ਉਹ ਨੂੰ ਅੰਦਰ ਲੈ ਜਾਣ ਦਾ ਕੋਈ ਢੰਗ ਨਾ ਵੇਖਿਆ ਤਾਂ ਕੋਠੇ ਉੱਤੇ ਚੜ੍ਹ ਗਏ ਅਤੇ ਖਪਰੈਲਾਂ ਦੇ ਵਿੱਚੋਂ ਦੀ ਉਹ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਵਿਚਕਾਰ ਲਮਕਾ ਦਿੱਤਾ
Punjabi ERV
ਪਰ ਉਥੇ ਇੰਨੀ ਭੀਡ਼ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚਢ਼ੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕਢ੍ਢੀਆਂ ਅਤੇ ਭੀਡ਼ ਦੇ ਵਿਚਕਾਰ ਅਤੇ ਠੀਕ ਯਿਸੂ ਦੇ ਸਾਮ੍ਹਣੇ ਉਸ ਬਿਮਾਰ ਮਨੁੱਖ ਨੂੰ ਉਸਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بِھیڑ دے سببّوں اوہنوں اندر لے جان دا راہ نا لَبھّا تے اوہ کوٹھے اُتّے چڑھ گئے تے کھپریلاں دے وِچوں دی اوہنوں مَنجی سَنے وِچکار یِسُوع دے اگّے لمکا دِتّا۔
Punjabi Standard Bible (Punjabi Standard Bible) 2023
ਪਰ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲਿਜਾਣ ਦਾ ਕੋਈ ਰਾਹ ਨਾ ਮਿਲਿਆ ਤਾਂ ਉਨ੍ਹਾਂ ਛੱਤ ਉੱਤੇ ਚੜ੍ਹ ਕੇ ਖਪਰੈਲਾਂ ਹਟਾਈਆਂ ਅਤੇ ਉਸ ਨੂੰ ਮੰਜੀ ਸਮੇਤ ਵਿਚਕਾਰ ਯਿਸੂ ਦੇ ਸਾਹਮਣੇ ਉਤਾਰ ਦਿੱਤਾ।