Luke 5:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਉਹ ਆਦਮੀ ਉਸ ਮੰਜੀ ਨੂੰ ਜਿਸ ਉੱਤੇ ਉਹ ਲੰਮਾ ਪਿਆ ਹੋਇਆ ਸੀ, ਚੁੱਕ ਕੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਬਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਘਰ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ
Punjabi ERV
ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਮ੍ਹਣੇ ਉਠ ਖਲੋਇਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਪ੍ਰਭੂ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوسے ویلے اوہناں دے اگّے اُٹھیا تے جِہدے اُتّے پیا ہویا سی اوہنوں چُک کے خُدا دی وڈیائی کر دا ہویا اپنے گھر ٹُر گیا۔
Punjabi Standard Bible (Punjabi Standard Bible) 2023
ਉਹ ਤੁਰੰਤ ਉਨ੍ਹਾਂ ਦੇ ਸਾਹਮਣਿਓਂ ਉੱਠਿਆ ਅਤੇ ਉਸ ਮੰਜੀ ਨੂੰ ਜਿਸ ਉੱਤੇ ਪਿਆ ਸੀ, ਚੁੱਕ ਕੇ ਪਰਮੇਸ਼ਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਨੂੰ ਚਲਾ ਗਿਆ।