Luke 5:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਦ ਯਿਸੂ ਬਾਹਰ ਗਿਆ ਉਸ ਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਬਾਹਰ ਚਲੇ ਗਏ । ਉਹਨਾਂ ਨੇ ਰਾਹ ਵਿੱਚ ਲੇਵੀ ਨਾਂ ਦੇ ਇੱਕ ਟੈਕਸ ਲੈਣ ਵਾਲੇ ਨੂੰ ਦਫ਼ਤਰ ਵਿੱਚ ਬੈਠੇ ਹੋਏ ਦੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਚੱਲ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉੱਥੋਂ ਜਾ ਰਹੇ ਸਨ, ਤਾਂ ਉਹਨਾਂ ਦੀ ਨਜ਼ਰ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਉੱਤੇ ਪਈ। ਉਹ ਆਪਣੀ ਚੌਕੀ ਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆਓ! ਮੇਰੇ ਪਿੱਛੇ ਹੋ ਲੈ!”
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਉਹ ਬਾਹਰ ਗਿਆ ਅਰ ਲੇਵੀ ਨਾਉਂ ਦੇ ਇੱਕ ਮਸੂਲੀਏ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਹ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ
Punjabi ERV
ਇਸਤੋਂ ਬਾਦ ਯਿਸੂ ਬਾਹਰ ਗਿਆ ਉਸਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸਨੂੰ ਕਿਹਾ, “ਮੇਰੇ ਪਿਛੇ ਹੋ ਤੁਰ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہناں گلّاں دے پِچّھوں اوہ باہر نِکلیا تے اِک محصُولئے نُوں جِہدا ناں لاوی سی چونگی دے چبُوترے اُتّے بَیٹھیاں ہویاں ویکھیا۔ تے اوہنوں آکھیا میرے مگر ٹُر آ۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਤੋਂ ਬਾਅਦ ਯਿਸੂ ਬਾਹਰ ਚਲਾ ਗਿਆ ਅਤੇ ਲੇਵੀ ਨਾਮਕ ਇੱਕ ਮਹਿਸੂਲੀਏ ਨੂੰ ਚੁੰਗੀ 'ਤੇ ਬੈਠਾ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।”