Luke 5:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਫ਼ਰੀਸੀ ਅਤੇ ਉਹਨਾਂ ਦੇ ਦਲ ਦੇ ਵਿਵਸਥਾ ਦੇ ਸਿੱਖਿਅਕ ਬੁੜਬੁੜਾਉਣ ਲੱਗੇ ਅਤੇ ਯਿਸੂ ਦੇ ਚੇਲਿਆਂ ਨੂੰ ਕਹਿਣ ਲੱਗੇ, “ਤੁਸੀਂ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਬੈਠ ਕੇ ਕਿਉਂ ਖਾਂਦੇ ਪੀਂਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਵੇਖ ਕੇ, ਫ਼ਰੀਸੀਆਂ ਅਤੇ ਉਸ ਸਮੂਹ ਦੇ ਬਿਵਸਥਾ ਦੇ ਉਪਦੇਸ਼ਕਾਂ ਨੇ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀ ਅਰ ਉਨ੍ਹਾਂ ਦੇ ਗ੍ਰੰਥੀ ਉਸ ਦੇ ਚੇਲਿਆਂ ਉੱਤੇ ਬੁੜਬੜਾ ਕੇ ਕਹਿਣ ਲੱਗੇ ਭਈ ਤੁਸੀਂ ਕਿਉਂ ਮਸੂਲੀਆਂ ਅਤੇ ਪਾਪੀਆਂ ਨਾਲ ਖਾਂਦੇ ਪੀਂਦੇ ਹੋ?
Punjabi ERV
ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فریسی تے اوہناں دے فقِیہ اوہدے شاگِرداں اُتّے کُڑ کُڑا کے آکھن لگّے پئی تُسی کاہِنُوں محصُولِیاں تے گُناہِیاں نال کھاندے پِیندے ہو؟
Punjabi Standard Bible (Punjabi Standard Bible) 2023
ਤਦ ਫ਼ਰੀਸੀ ਅਤੇ ਉਨ੍ਹਾਂ ਦੇ ਸ਼ਾਸਤਰੀ ਉਸ ਦੇ ਚੇਲਿਆਂ ਵਿਰੁੱਧ ਬੁੜਬੁੜਾ ਕੇ ਕਹਿਣ ਲੱਗੇ, “ਤੁਸੀਂ ਮਹਿਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦੇ-ਪੀਂਦੇ ਹੋ?”