Luke 5:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪੜੇ ਦੀ ਟਾਕੀ ਪਾੜਕੇ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੋਸ਼ਾਕ ਤੇ ਮੇਲ ਨਹੀਂ ਖਾਂਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਵੀ ਸੁਣਾਇਆ, “ਕੋਈ ਮਨੁੱਖ ਪੁਰਾਣੇ ਕੱਪੜੇ ਉੱਤੇ ਟਾਕੀ ਲਾਉਣ ਲਈ ਨਵੇਂ ਕੱਪੜੇ ਨੂੰ ਨਹੀਂ ਪਾੜਦਾ । ਇਸ ਤਰ੍ਹਾਂ ਕਰਨ ਨਾਲ ਨਵਾਂ ਕੱਪੜਾ ਤਾਂ ਪਾਟੇਗਾ ਹੀ ਪਰ ਇਸ ਦੇ ਨਾਲ ਹੀ ਨਵੇਂ ਕੱਪੜੇ ਦੀ ਟਾਕੀ ਪੁਰਾਣੇ ਨਾਲ ਮੇਲ ਨਹੀਂ ਖਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਈ ਜਾਂਦੀ। ਜੇ ਕੋਈ ਅਜਿਹਾ ਕਰਦਾ ਹੈ, ਤਾਂ ਕੱਪੜਾ ਤਾਂ ਖਰਾਬ ਹੁੰਦਾ ਹੀ ਹੈ, ਅਤੇ ਨਾਲ ਹੀ ਪੁਰਾਣੇ ਕੱਪੜੇ ਤੇ ਲੱਗੀ ਨਵੇਂ ਕੱਪੜੇ ਦੀ ਟਾਕੀ ਸੋਹਣੀ ਭੀ ਨਹੀਂ ਲੱਗਦੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ ਭਈ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਕੱਪੜੇ ਨਾਲ ਸੱਜਨੀ ਵੀ ਨਹੀਂ
Punjabi ERV
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪਡ਼ੇ ਦੀ ਟਾਕੀ ਪਾਡ਼ਕੇ ਪੁਰਾਣੇ ਕੱਪਡ਼ੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੁਸ਼ਾਕ ਤੇ ਮੇਲ ਨਹੀਂ ਖਾਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں اِک تمثِیل وی دسی۔ پئی نَوِیں کپڑے وِچوں ٹاکی پاڑ کے پرانے کپڑے اُتّے کوئی نئیں لاندا۔ جے لاوے وی تے نواں وی پاٹے گا تے نالے نَوِیں دی ٹاکی پرانے نال مِلے گی نئیں۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ: “ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਨਹੀਂ ਲਾਉਂਦਾ, ਨਹੀਂ ਤਾਂ ਨਵਾਂ ਪਾਟ ਜਾਵੇਗਾ ਅਤੇ ਨਵੇਂ ਕੱਪੜੇ ਦੀ ਟਾਕੀ ਪੁਰਾਣੇ ਨਾਲ ਮੇਲ ਵੀ ਨਹੀਂ ਖਾਵੇਗੀ।