Luke 5:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਉਪਦੇਸ਼ ਦੇ ਚੁੱਕੇ ਤਾਂ ਉਹਨਾਂ ਨੇ ਸ਼ਮਊਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਆਪਣੇ ਜਾਲ ਮੱਛੀਆਂ ਫੜਨ ਲਈ ਸੁੱਟੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕੇ, ਤਾਂ ਉਹਨਾਂ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ
Punjabi ERV
ਜਦੋਂ ਉਹ ਬੋਲ ਹਟਿਆ, ਉਸਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد گلّاں مُکالیاں تے شمعُون نُوں آکھیا ڈُونگھے پانی لے چَل تے شِکار لئی اپنے جال سُٹّو۔
Punjabi Standard Bible (Punjabi Standard Bible) 2023
ਜਦੋਂ ਉਹ ਬੋਲ ਹਟਿਆ ਤਾਂ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਨ ਲਈ ਆਪਣੇ ਜਾਲ਼ ਪਾਓ।”