Luke 5:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਦੂਜੀ ਬੇੜੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇੜੀਆਂ ਇਸ ਕਦਰ ਮੱਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇੜੀਆਂ ਹੁਣੇ ਹੀ ਡੁੱਬ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਕਿਸ਼ਤੀ ਵਿੱਚ ਸਨ, ਇਸ਼ਾਰੇ ਨਾਲ ਸੱਦਿਆ ਕਿ ਆ ਕੇ ਉਹਨਾਂ ਦੀ ਮਦਦ ਕਰਨ । ਉਹਨਾਂ ਦੇ ਸਾਥੀ ਮਦਦ ਦੇ ਲਈ ਆਏ । ਜਦੋਂ ਜਾਲ ਬਾਹਰ ਖਿੱਚੇ ਤਾਂ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ । ਇੱਥੋਂ ਤੱਕ ਕਿ ਮੱਛੀਆਂ ਦੇ ਭਾਰ ਨਾਲ ਕਿਸ਼ਤੀਆਂ ਡੁੱਬਣ ਲੱਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹਨਾਂ ਨੇ ਆਪਣੇ ਸਾਥਿਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਇਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਆਪਣੇ ਸਾਝੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ ਸੈਨਤ ਕੀਤੀ ਜੋ ਆਣ ਕੇ ਸਾਡੀ ਮੱਦਤ ਕਰੋ। ਸੋ ਓਹ ਆਏ ਅਰ ਦੋਵੇਂ ਬੇੜੀਆਂ ਅਜੇਹੀਆਂ ਭਰ ਲਈਆਂ ਜੋ ਡੁੱਬਣ ਲੱਗੀਆਂ
Punjabi ERV
ਉਨ੍ਹਾਂ ਨੇ ਦੂਜੀ ਬੇਡ਼ੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇਡ਼ੀਆਂ ਇਸ ਕਦਰ ਮਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇਡ਼ੀਆਂ ਹੁਣੇ ਹੀ ਡੁੱਬ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اپنے سَنگیاں نُوں جیہڑے دُوجی بیڑی اُتّے سن سینت ماری پئی آؤ تے ساڈی مدد کرو۔ اوہ آئے تے دونویں بیڑیاں اینِیاں بھر دِتّیاں پئی ڈُبن لگِیاں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਕਿਸ਼ਤੀ ਉੱਤੇ ਸਨ, ਇਸ਼ਾਰਾ ਕੀਤਾ ਕਿ ਉਹ ਆ ਕੇ ਉਨ੍ਹਾਂ ਦੀ ਮਦਦ ਕਰਨ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਐਨੀਆਂ ਭਰ ਲਈਆਂ ਕਿ ਉਹ ਡੁੱਬਣ ਲੱਗੀਆਂ।